
ਚੰਡੀਗੜ੍ਹ- ਚੰਡੀਗੜ੍ਹ ਪੁਲਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਹੋਇਆ ਹੈ। ਇਸ ਦੌਰਾਨ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਆਈ.ਪੀ.ਐੱਸ. ਡਾ. ਸਾਗਰ ਪ੍ਰੀਤ ਹੂਡਾ, ਜੋ ਕਿ ਇਸ ਸਮੇਂ ਦਿੱਲੀ ‘ਚ ਤਾਇਨਾਤ ਸਨ, ਨੂੰ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਹੈ।
ਸਾਗਰ ਪ੍ਰੀਤ ਹੂਡਾ ਨੂੰ ਚੰਡੀਗੜ੍ਹ ਦੇ ਡੀ.ਜੀ.ਪੀ. ਵਜੋਂ ਤਾਇਨਾਤ ਕੀਤਾ ਗਿਆ ਹੈ ਤੇ ਇਹ ਹੁਕਮ ਇੰਨ-ਬਿੰਨ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।

