ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਵੱਡੀ UPDATE, ਗੋਲੀਆਂ ਮਾਰ ਕੀਤਾ ਸੀ ਕਤਲ

ਫਾਜ਼ਿਲਕਾ : ਅਬੋਹਰ ਤੋਂ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅਬੋਹਰ ਦੀ ਨਗਰ ਥਾਣਾ ਪੁਲਸ ਵਲੋਂ ਇਸ ਮਾਮਲੇ ‘ਚ ਇਕ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਪੁਲਸ ਮਹਾਰਾਸ਼ਟਰ ਜੇਲ੍ਹ ‘ਚ ਬੰਦ ਦੋਸ਼ੀ ਗੈਂਗਸਟਰ ਪਰਵੀਨ ਲੌਂਕਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ ‘ਚ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਪੁਲਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਇਸੇ ਤਹਿਤ ਪੁਲਸ ਹੁਣ ਮਹਾਰਾਸ਼ਟਰ ਜੇਲ੍ਹ ‘ਚ ਬੰਦ ਪਰਵੀਨ ਲੌਂਕਰ ਨਾਂ ਦੇ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ। ਪੁਲਸ ਕੋਲ ਇਨਪੁੱਟ ਸੀ ਕਿ ਦੋਸ਼ੀ ਇਸ ਕੇਸ ਨਾਲ ਜੁੜਿਆ ਹੋਇਆ ਹੈ


ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਅਬੋਹਰ ‘ਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ 7 ਜੁਲਾਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਪੁਲਸ ਹੁਣ ਤੱਕ ਕਰੀਬ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਸ ‘ਚੋਂ 2 ਦੋਸ਼ੀ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੁਲਸ ਹਥਿਆਰਾਂ ਦੀ ਰਿਕਵਰੀ ਲਈ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਮੌਕੇ ‘ਤੇ ਲੈ ਕੇ ਗਈ ਸੀ।

ਉੱਥੇ ਦੋਸ਼ੀਆਂ ਦੇ ਸਾਥੀਆਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਦੌਰਾਨ ਦੋਵੇਂ ਦੋਸ਼ੀ ਮਾਰੇ ਗਏ ਸਨ। ਫਿਲਹਾਲ ਕਾਤਲ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਦਾ ਕਹਿਣਾ ਹੈ ਕਿ ਪੁਲਸ ਟੀਮਾਂ ਲੱਗੀਆਂ ਹੋਈਆਂ ਹਨ ਅਤੇ ਕਾਤਲ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।



 

By nishuthapar1

Leave a Reply

Your email address will not be published. Required fields are marked *