ਗੁਰਪ੍ਰੀਤ ਸਿੰਘ :- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਚੀਮਾ ਕਲਾਂ ਅਤੇ ਚੀਮਾ ਖੁਰਦ ਦੀਆਂ ਦੋ ਨੌਜਵਾਨ ਧਿਰਾਂ ਵਿਚਕਾਰ ਹੋਈ ਲੜਾਈ ‘ਚ ਚੱਲੀ ਗੋਲੀ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਪਿੰਡ ਚੀਮਾ ਕਲਾਂ ਅਤੇ ਚੀਆਂ ਖੁਰਦ ਦੀਆਂ ਦੋ ਨੌਜਵਾਨ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ।
ਲੜਾਈ ‘ਚ ਖੂਬ ਇੱਟਾਂ-ਰੋੜ੍ਹੇ ਚੱਲਣ ਤੋਂ ਬਾਅਦ ਇਕ ਧਿਰ ਵਲੋਂ ਗੋਲੀ ਚਲਾ ਦਿੱਤੀ ਗਈ, ਜੋ ਚੀਮਾ ਖੁਰਦ ਦੇ ਵਿਅਕਤੀ ਖਜ਼ਾਨ ਸਿੰਘ ਪੁੱਤਰ ਗੁਲਜਾਰ ਸਿੰਘ ਦੇ ਵੱਜੀ। ਉਹ ਲੜਾਈ ਸੁਣ ਕੇ ਬਾਹਰ ਆਇਆ ਅਤੇ ਸਾਈਡ ‘ਤੇ ਖੜ੍ਹਾ ਸੀ। ਇਸ ਨਾਲ ਖਜ਼ਾਨ ਸਿੰਘ ਦੀ ਮੌਤ ਹੋ ਗਈ।
ਦੂਜੇ ਪਾਸੇ ਮਜ਼ਦੂਰ ਏਕਤਾ ਟਰੇਡ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਅਤੇ ਡਕੌਂਦਾ ਦੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਥਾਣਾ ਨੇ ਕਿਹਾ ਕਤਲ ਦੇ ਬਾਅਦ ਪੁਲਸ ਵੱਲੋਂ ਵਰਤੀ ਜਾ ਰਹੀ ਢਿੱਲੀ ਕਾਰਵਾਈ ਕਾਰਨ ਮ੍ਰਿਤਕ ਦੀ ਲਾਸ਼ ਨੂੰ ਥਾਣੇ ਅੱਗੇ ਰੱਖ ਕੇ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
