ਨੈਸ਼ਨਲ ਟਾਈਮਜ਼ ਬਿਊਰੋ :- ਮਾਨ ਸਰਕਾਰ (Punjab) ਵੱਲੋਂ ਫ਼ਸਲਾਂ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਯਕੀਨੀ ਬਣਾਉਣ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਝੋਨੇ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿੱਲ ਮਾਲਕਾਂ ਆਦਿ ਨਾਲ ਤਾਲਮੇਲ ਕਰੇਗੀ। ਇਸ ਕਮੇਟੀ ਦੇ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ।
ਦੱਸ ਦਈਏ ਕਿ ਇਸ ਕਮੇਟੀ ਵਿਚ ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਤੇ ਲਾਲਜੀਤ ਸਿੰਘ ਭੁੱਲਰ ਵੀ ਸ਼ਾਮਲ ਹੋਣਗੇ। ਜਾਣਕਾਰੀ ਮੁਤਾਬਕ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 3 ਵਜੇ ਹੋਵੇਗੀ।
ਇਸ ਸਾਉਣੀ ਦੇ ਸੀਜ਼ਨ ‘ਚ 5 ਲੱਖ ਏਕੜ ‘ਚ ਡੀ. ਐੱਸ. ਆਰ. ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ। ਮਾਨ ਸਰਕਾਰ ਵੱਲੋਂ ਡੀ. ਐੱਸ. ਆਰ. ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਾਸਮਤੀ ਉਗਾਉਣ ਵਾਲੇ ਕਿਸਾਨ ਵੀ ਡੀ. ਐੱਸ. ਆਰ. ਤਕਨੀਕ ਅਤੇ 1500 ਰੁਪਏ ਪ੍ਰਤੀ ਏਕੜ ਦੀ ਮਦਦ ਲੈ ਸਕਦੇ ਹਨ।
