ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਇੱਕ ਵਰਲਡ ਕਲਾਸ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਆਧੁਨਿਕ ਸਿੱਖਿਆ, ਰਿਸਰਚ ਅਤੇ ਨਵੀਂ ਟੈਕਨੋਲੋਜੀ ਦਾ ਕੇਂਦਰ ਬਣੇਗੀ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰੀ ਸਿੱਖਿਆ ਆਪਣੇ ਘਰ ਦੇ ਨੇੜੇ ਹੀ ਮਿਲ ਸਕੇਗੀ। ਮਾਨ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਲੋਕੇਸ਼ਨ, ਬੁਨਿਆਦੀ ਢਾਂਚਾ ਅਤੇ ਪਾਠਕ੍ਰਮ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਸਰਕਾਰ ਦਾ ਮਕਸਦ ਹੈ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ‘ਚ ਇੱਕ ਨਵਾਂ ਮਿਆਰ ਪ੍ਰਦਾਨ ਕੀਤਾ ਜਾਵੇ।
ਭਗਵੰਤ ਮਾਨ ਦਾ ਵੱਡਾ ਐਲਾਨ- ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਵਰਲਡ ਕਲਾਸ ਯੂਨੀਵਰਸਿਟੀ
