ਗੁਰਪ੍ਰੀਤ ਸਿੰਘ :- ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਸੀਨੀਅਰ ਆਗੂਆਂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣੀ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਇਆਲੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਨੂੰ ਜਾਣਬੁੱਝ ਕੇ ਰਜਿਸਟਰ ਨਹੀਂ ਕੀਤਾ ਜਾ ਰਿਹਾ, ਜੋ ਕਿ ਸਿੱਧੇ ਤੌਰ ‘ਤੇ ਧੱਕੇਸ਼ਾਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਕਾਰਗਿਲ ਜੰਗ ਤੱਕ ਸਿੱਖ ਕੌਮ ਨੇ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਜਿਸ ਦੇਸ਼ ਲਈ ਸਿੱਖਾਂ ਨੇ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ, ਅੱਜ ਉਸੇ ਦੇਸ਼ ਵਿੱਚ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ।
‘ਅਕਾਲੀ ਦਲ ਵਾਰਿਸ ਪੰਜਾਬ’ ਦੀ ਰਜਿਸਟ੍ਰੇਸ਼ਨ ਲਈ ਰਾਜਪਾਲ ਨੂੰ ਮਿਲੇ ਮਨਪ੍ਰੀਤ ਸਿੰਘ ਇਆਲੀ
