ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਵਗੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਹਨ। ਇੱਥੇ ਹੀ ਵੱਖ-ਵੱਖ ਡਿਵਲਪਮੈਂਟ ਪ੍ਰੋਜੈਕਟਸ ਦਾ ਨੀਂਹ-ਪੱਥਰ ਰੱਖ ਰਹੇ ਹਨ ਤੇ ਲੋਕਾਂ ਨੂੰ ਨਵੀਆਂ ਸੁਵਿਧਾਵਾਂ ਦੇ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਮਾਨਸਾ ਦੌਰੇ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਸਾਹਨੇਵਾਲ ‘ਚ ਨਵੀਂ ਆਈਟੀਆਈ ਦਾ ਨੀਂਹ ਪੱਥਰ ਰੱਖਿਆ ਹੈ। ਇਸ ਪ੍ਰੋਗਰਾਮ ‘ਚ ਉਨ੍ਹਾਂ ਨਾ ਪੰਜਾਬ ਆਮ ਆਦਮੀ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਕੈਬਿਨੇਟ ਦੇ ਹੋਰ ਮੰਤਰੀ ਤੇ ਕਈ ਵਿਧਾਇਕ ਵੀ ਮੌਜੂਦ ਰਹੇ।
ਆਈਟੀਆਈ ਦਾ ਨੀਂਹ-ਪੱਥਰ ਦੇ ਪ੍ਰੋਗਰਾਮ ਤੋਂ ਬਾਅਦ ਉਹ ਝੁਨੀਰ ‘ਚ ਬਾਬਾ ਧਿਆਨ ਦਾਸ ਦੇ ਡੇਰੇ ਨੇੜੇ ਇੱਕ ਰੈਲੀ ਨੂੰ ਸੰਬੋਧਿਤ ਕਰਨਗੇ। ਉਹ ਇਸ ਦੌਰਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਮਾਨਸਾ ਜ਼ਿਲ੍ਹੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।
