ਦਾਜ ਦੀ ਬਲੀ ਚੜ੍ਹੀ ਵਿਆਹੁਤਾ ਔਰਤ, ਸਹੁਰੇ ਪਰਿਵਾਰ ਕਰਦੇ ਸੀ ਤੰਗ-ਪ੍ਰੇਸ਼ਾਨ

ਨੈਸ਼ਨਲ ਟਾਈਮਜ਼ ਬਿਊਰੋ :- 20 ਸਤੰਬਰ ਨੂੰ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਨਵਾਂ ਪਿੰਡ ਦੀ 24 ਸਾਲਾ ਵਿਆਹੁਤਾ ਔਰਤ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਤੇ ਉਸ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਥਾਣਾ ਝੰਡੇਰ ਦੀ ਪੁਲਸ ਵੱਲੋਂ ਉਸ ਦੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਸ ਨੂੰ ਦਿੱਤੇ ਬਿਆਨ ਵਿਚ ਉਕਤ ਔਰਤ ਦੇ ਪਿਤਾ ਪ੍ਰਤਾਪ ਸਿੰਘ ਪੁੱਤਰ ਸੁਰਤਾ ਸਿੰਘ ਵਾਸੀ ਪਿੰਡ ਪੰਧੇਰ ਕਲਾਂ ਨੇ ਦੱਸਿਆ ਕਿ ਉਸ ਦੀ ਕੁੜੀ ਕੁਲਵਿੰਦਰ ਕੌਰ ਦੀ 2022 ਵਿਚ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਨਵਾਂ ਪਿੰਡ ਨਾਲ ਕੋਰਟ ਮੈਰਿਜ ਹੋਈ ਸੀ ।

3 ਸਾਲ ਬਾਅਦ ਕੁਲਵਿੰਦਰ ਕੌਰ ਨੂੰ ਉਸ ਦਾ ਪਤੀ ਹਰਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਤੇ ਸੱਸ ਨਿੰਦਰ ਕੌਰ ਪਤਨੀ ਕੁਲਦੀਪ ਸਿੰਘ, ਜੇਠ ਰਾਜਾ ਪੁੱਤਰ ਕੁਲਦੀਪ ਸਿੰਘ ਅਤੇ ਸਹੁਰਾ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਤੰਗ ਪ੍ਰੇਸ਼ਾਨ ਕਰਨ ਲੱਗੇ । ਦਾਜ ਨਾ ਦੇਣ ਕਾਰਨ ਉਸ ਨਾਲ ਕੁੱਟਮਾਰ ਕਰਦੇ ਸਨ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ।

By Gurpreet Singh

Leave a Reply

Your email address will not be published. Required fields are marked *