ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਸ ਵਿਭਾਗ ਵੱਲੋਂ ਲਗਾਤਾਰ ਸਰਗਰਮੀ ਦਿਖਾਈ ਜਾ ਰਹੀ ਹੈ। ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ‘ਚ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ‘ਚ ਦਾਖ਼ਲ ਹੋ ਕੇ ਚੈਕਿੰਗ ਕੀਤੀ।
ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਂਵਾਂ ‘ਤੇ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵੱਡੇ ਪੱਧਰ ‘ਤੇ ਪੁਲਸ ਨੂੰ ਜ਼ਮੀਨੀ ਪੱਧਰ ‘ਤੇ ਉਤਾਰਿਆ ਗਿਆ ਹੈ ਤਾਂ ਕਿ ਨਸ਼ਿਆਂ ਦਾ ਖਾਤਮਾ ਹੋ ਸਕੇਗਾ। ਜੇਕਰ ਦੇਖਿਆ ਜਾਵੇ ਤਾਂ ਅੱਜ ਪੰਜਾਬ ਵਿਚ ਲਗਭਗ 750 ਥਾਵਾਂ ‘ਤੇ ਤਲਾਸ਼ੀ ਕੀਤੀ ਜਾ ਰਹੀ ਹੈ ਅਤੇ 12000 ਤੋਂ ਵੱਧ ਅਧਿਕਾਰੀ ‘ਯੁੱਧ ਨਸ਼ੇ ਵਿਰੁੱਧ’ ਤਹਿਤ ਕਾਰਵਾਈ ਕਰ ਰਹੇ ਹਨ।