ਨੈਸ਼ਨਲ ਟਾਈਮਜ਼ ਬਿਊਰੋ :- ਖਰਾਬ ਮੌਸਮ ਅਤੇ ਭਾਰੀ ਮੀਂਹ ਦੀ ਸੰਭਾਵਨਾ ਦੇ ਚਲਦੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਨੂੰ 3 ਦਿਨਾਂ ਲਈ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਚੇਤਾਵਨੀ ਅਨੁਸਾਰ 5 ਤੋਂ 7 ਅਕਤੂਬਰ 2025 ਤੱਕ ਖੇਤਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸ਼ਰਧਾਲੂਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਇਸ ਲਈ ਯਾਤਰਾ ਨੂੰ ਅਸਥਾਈ ਤੌਰ ‘ਤੇ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 8 ਅਕਤੂਬਰ 2025 ਤੋਂ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਸ਼ਰਧਾਲੂ ਆਮ ਤੌਰ ‘ਤੇ ਦਰਸ਼ਨ ਲਈ ਜਾ ਸਕਣਗੇ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੇ ਹਾਲਾਤਾਂ ਤੇ ਨਜ਼ਰ ਰੱਖਣ ਅਤੇ ਯਾਤਰਾ ਲਈ ਨਵੀਂ ਜਾਰੀ ਕੀਤੀ ਜਾਣਕਾਰੀ ਦੀ ਪਾਲਣਾ ਕਰਦੇ ਹੋਏ ਹੀ ਆਪਣੀ ਯੋਜਨਾ ਬਣਾਉਣ।
