ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਕਪੂਰਥਲਾ – 26 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੇ ਸੰਬੰਧ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। 25 ਫਰਵਰੀ ਨੂੰ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਇਥੇ ਸ਼ੋਭਾ ਯਾਤਰਾ ਵਾਲੇ ਰੂਟ ‘ਤੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 

ਮਹਾਸਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਆਈ. ਏ. ਐੱਸ. ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟਰੇਟ, ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲਾ ਕਪੂਰਥਲਾ ਦੀਆਂ ਸਬ ਡਵੀਜਨਾਂ ਫਗਵਾੜਾ/ਸੁਲਤਾਨਪੁਰਲੋਧੀ ਵਿਖੇ ਮਿਤੀ 24-02-2025 ਨੂੰ ਅਤੇ ਸਬ ਡਿਵੀਜ਼ਨ ਕਪੂਰਥਲਾ ਦੀ ਹਦੂਦ ਅੰਦਰ ਮਿਤੀ 25-02-2025 ਨੂੰ ਸੁਭਾਯਾਤਰਾ ਦੌਰਾਨ ਉਕਤ ਮਿਤੀਆਂ ਨੂੰ ਸ਼ੋਭਾਯਾਤਰਾ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਹੁਕਮ ਦਾ ਪ੍ਰਚਾਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਕਪੂਰਥਲਾ ਵੱਲੋ ਪ੍ਰਿੰਟ/ਇਲੈਕਟ੍ਰੋਨਿਕ ਮੀਡੀਆ ਰਾਹੀਂ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਹੁਕਮ ਦੀਆਂ ਕਾਪੀਆਂ ਆਮ ਜਨਤਾ ਦੀ ਜਾਣਕਾਰੀ ਲਈ ਸਬ ਡਿਵੀਜ਼ਨਾਂ ਦੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਉੱਪ ਮੰਡਲ ਮੈਜਿਸਟਰੇਟ/ਤਹਿਸੀਲ/ਨਗਰ ਨਿਗਮ/ਬੀ. ਡੀ. ਪੀ. ਓ. ਅਤੇ ਰੇਲਵੇ ਸਟੇਸ਼ਨ, ਬੱਸ ਅੱਡਾ ਵਿਖੇ ਨੋਟਿਸ ਬੋਰਡਾਂ ‘ਤੇ ਚਿਪਕਾ ਕੇ ਦਿੱਤੀ ਜਾਵੇਗੀ। 

By nishuthapar1

Leave a Reply

Your email address will not be published. Required fields are marked *