ਗੁਰਪ੍ਰੀਤ ਸਿੰਘ :- ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਅੱਜ (12 ਅਕਤੁਬਰ) ਦੁਪਹਿਰ 1 ਵਜੇ ਕੌਮੀ ਇਨਸਾਫ਼ ਮੋਰਚੇ ਦੀ ਇੱਕ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੰਜਾਬ ਭਵਨ ਚੰਡੀਗੜ ਵਿਖੇ ਹੋਣ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ। ਇਸ ਸਮੇਂ ਮੋਰਚੇ ਦੇ ਮੁੱਖ ਬੁਲਾਰੇ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਦੇ ਉਪਰਾਲੇ ਨਾਲ ਹੋਈ ਮੁਲਾਕਾਤ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮਾਮਲੇ ਮੁੱਖ ਮੰਤਰੀ ਅੱਗੇ ਰੱਖੇ ਗਏ, ਇਸ ਮੀਟਿੰਗ ਵਿੱਚ ਮੋਰੋਚੇ ਨੇ ਲੰਮੇ ਸਮੇਂ ਤੋਂ ਬਿਨਾਂ ਮੁਕੱਦਮਾ ਚੱਲੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੇ ਨਿਪਟਾਰੇ ਦੀ ਮੰਗ ਕੀਤੀ ਸੀ।
