ਪੰਜਾਬ ‘ਚ 6 ਤੇ 7 ਜਨਵਰੀ ਨੂੰ ਮੋਸਮ ਵਿਭਾਗ ਦਾ ਅਲਰਟ!

ਨੈਸ਼ਨਲ ਟਾਈਮਜ਼ ਬਿਊਰੋ :- ਕੜਾਕੇ ਦੀ ਠੰਡ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਧੁੱਪ ਨਜ਼ਰ ਆਈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਜ਼ਰੂਰ ਮਹਿਸੂਸ ਹੋਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਵਿਚ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਡਿੱਗੇਗਾ ਅਤੇ ਕਹਿਰ ਦੀ ਠੰਡ ਦੇ ਆਸਾਰ ਬਣੇ ਹੋਏ ਹਨ। ਕੱਲ੍ਹ ਲਈ ਸੰਘਣੇ ਕੋਹਰੇ, ਕੋਲਡ ਵੇਵ ਅਤੇ ਕੋਲਡ ਡੇ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹ ਹਾਲਾਤ 9 ਜਨਵਰੀ ਤੱਕ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਨਾਲ-ਨਾਲ ਹੁਣ ਦਿਨ ਦੇ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਕਮੀ ਆ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਉੱਤਰ-ਪੱਛਮੀ ਭਾਰਤ ਦੇ ਉੱਪਰ ਵੈਸਟਨ ਡਿਸਟਰਬਨ ਸਰਗਰਮ ਹੈ। ਪਹਾੜਾਂ ‘ਤੇ ਚੱਲ ਰਹੀਆਂ ਹਵਾਵਾਂ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। 6 ਤੇ 7 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਬਹੁਤ ਸੰਘਣਾ ਕੋਹਰਾ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਇਹ ਆਮ ਤਾਪਮਾਨ ਨਾਲੋਂ 4.1 ਡਿਗਰੀ ਘੱਟ ਹੋ ਗਿਆ ਹੈ। ਹੁਸ਼ਿਆਰਪੁਰ ਸਭ ਤੋਂ ਠੰਡਾ ਇਲਾਕਾ ਰਿਹਾ, ਜਿੱਥੇ 6.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜਦਕਿ ਅੰਮ੍ਰਿਤਸਰ ਵਿੱਚ ਕੋਲਡ ਡੇ ਦਰਜ ਹੋਇਆ। ਆਉਣ ਵਾਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ 2 ਤੋਂ 3 ਡਿਗਰੀ ਤੱਕ ਕਮੀ ਆ ਸਕਦੀ ਹੈ।

By Gurpreet Singh

Leave a Reply

Your email address will not be published. Required fields are marked *