ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਨੇ ਮੁੜ ਕਰਵਟ ਲੈ ਲਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਚੰਡੀਗੜ੍ਹ, ਮੋਹਾਲੀ, ਰੂਪਨਗਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਆਉਣ ਵਾਲੇ ਸਮੇਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਕਿਤੇ ਹਲਕੀ ਅਤੇ ਕਿਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਮੌਸਮ ਵਿੱਚ ਠੰਢਕ ਬਣੀ ਰਹਿਣ ਦੀ ਸੰਭਾਵਨਾ ਹੈ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਖ਼ਾਸ ਤੌਰ ’ਤੇ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਦਿਨ ਭਰ ਰੁਕ-ਰੁਕ ਕੇ ਕਿਣਮਿਣ ਹੁੰਦੀ ਰਹੀ। ਕਈ ਥਾਵਾਂ ’ਤੇ ਬੱਦਲਵਾਈ ਕਾਰਨ ਸੂਰਜ ਦੇ ਦਰਸ਼ਨ ਵੀ ਘੱਟ ਹੀ ਹੋਏ। ਰੁਕ-ਰੁਕ ਕੇ ਪਏ ਮੀਂਹ ਕਾਰਨ ਤਾਪਮਾਨ ਵਿੱਚ ਵੀ ਕੁਝ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕੁਝ ਹੋਰ ਇਲਾਕਿਆਂ ਵਿੱਚ ਵੀ ਮੌਸਮ ਬਦਲਣ ਦੇ ਆਸਾਰ ਬਣੇ ਹੋਏ ਹਨ।

By Gurpreet Singh

Leave a Reply

Your email address will not be published. Required fields are marked *