ਗੁਰਪ੍ਰੀਤ ਸਿੰਘ :- ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਕਿਤੇ-ਕਿਤੇ ਮੀਂਹ ਅਤੇ ਬੱਦਲਵਾਈ ਰਹੇਗੀ। 14 ਅਗਸਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਮਾਨਸੂਨ ਟ੍ਰਾਫ ਲਾਈਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ, ਜੋ ਫਿਰੋਜ਼ਪੁਰ ਤੋਂ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ‘ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ, ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜ ਵੀ ਸਰਗਰਮ ਹੈ। ਇਸ ਕਾਰਨ ਮੌਸਮ ਵਿੱਚ ਬਦਲਾਅ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
