ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ਼ ਨੇ ਅੱਜ ਕਿਹਾ ਕਿ ਪਿਛਲੇ ਹਫ਼ਤੇ ਕਸ਼ਮੀਰ ਵਿੱਚ ਸੈਲਾਨੀਆਂ ’ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਗੁਆਂਢੀ ਮੁਲਕ ਭਾਰਤ ਵੱਲੋਂ ਫੌਜੀ ਕਾਰਵਾਈ ਜਲਦੀ ਹੋਣ ਦੀ ਸੰਭਾਵਨਾ ਹੈ, ਕਿਉਂਕਿ ਪਰਮਾਣੂ ਹਥਿਆਰਾਂ ਨਾਲ ਲੈਸ ਦੋਵੇਂ ਦੇਸ਼ਾਂ ਵਿਚਾਲੇ ਤਣਾਅ ਵਧ ਰਿਹਾ ਹੈ। ਉਨ੍ਹਾਂ ਕਿਹਾ, ‘‘ਪਾਕਿਸਤਾਨ ਹਾਈ ਅਲਰਟ ’ਤੇ ਹੈ ਅਤੇ ਉਹ ਆਪਣੇ ਪਰਮਾਣੂ ਹਥਿਆਰਾਂ ਦਾ ਇਸਤੇਮਾਲ ਤਾਂ ਹੀ ਕਰੇਗਾ ਜਦੋਂ ਸਾਡੀ ਹੋਂਦ ਨੂੰ ਖ਼ਤਰਾ ਹੋਵੇਗਾ।’’ ਰੱਖਿਆ ਮੰਤਰੀ ਆਸਿਫ਼ ਨੇ ਇਸਲਾਮਾਬਾਦ ਵਿੱਚ ਆਪਣੇ ਦਫ਼ਤਰ ਵਿੱਚ ਦਿੱਤੇ ਇਕ ਇੰਟਰਵਿਊ ਦੌਰਾਨ ਕਿਹਾ, ‘‘ਅਸੀਂ ਆਪਣੀ ਫੌਜ ਨੂੰ ਮਜ਼ਬੂਤ ਕੀਤਾ ਹੈ ਕਿਉਂ ਕਿ ਹੁਣ ਕੁਝ ਅਜਿਹਾ ਹੋਣ ਵਾਲਾ ਹੈ। ਉਨ੍ਹਾਂ ਹਾਲਾਤ ਵਿੱਚ ਕੁਝ ਰਣਨੀਤਕ ਫੈਸਲੇ ਲੈਣੇ ਹੋਣਗੇ।’’ ਆਸਿਫ ਨੇ ਕਿਹਾ ਕਿ ਭਾਰਤ ਦੀ ਬਿਆਨਬਾਜ਼ੀ ਵਧਦੀ ਜਾ ਰਹੀ ਹੈ ਅਤੇ ਪਾਕਿਸਤਾਨੀ ਫੌਜ ਨੇ ਸਰਕਾਰ ਨੂੰ ਭਾਰਤ ਵੱਲੋਂ ਫੌਜੀ ਕਾਰਵਾਈ ਦੀ ਸੰਭਾਵਨਾ ਬਾਰੇ ਜਾਣਕਾਰੀ ਦੇ ਦਿੱਤੀ ਹੈ।
ਭਾਰਤ ਵੱਲੋਂ ਛੇਤੀ ਹੋ ਸਕਦੀ ਹੈ ਫੌਜੀ ਕਾਰਵਾਈ: ਆਸਿਫ਼
