ਮੰਤਰੀ ਕਪਿਲ ਮਿਸ਼ਰਾ ਮਾਮਲਾ/‘ਆਪ’ ਵਿਧਾਇਕ ਵਿਧਾਨ ਸਭਾ ਤੋਂ ਮੁਅੱਤਲ

ਨੈਸ਼ਨਲ ਟਾਈਮਜ਼ ਬਿਊਰੋ :- ਨਵੀਂ ਬਣੀ ਅੱਠਵੀਂ ਵਿਧਾਨ ਸਭਾ ਦੇ ਪਹਿਲੇ ਬਜਟ ਸੈਸ਼ਨ ਦੇ ਆਖ਼ਰੀ ਦਿਨ ‘ਆਪ’ ਦੇ ਵਿਧਾਇਕਾਂ ਨੇ ਦਿੱਲੀ ਦੇ ਕਾਨੂੰਨ ਅਤੇ ਨਿਆਂ ਮੰਤਰੀ ਕਪਿਲ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇੱਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਵਿੱਚ ਉਸ ਦੀ ਕਥਿਤ ਭੂਮਿਕਾ ਨੂੰ ਲੈ ਕੇ ਮਿਸ਼ਰਾ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਇਹ ਵਿਰੋਧ ਸ਼ੁਰੂ ਹੋਇਆ।

ਸਦਨ ਵਿੱਚ ਪ੍ਰਦਰਸ਼ਨ ਕਰਨ ਤੋਂ ਸਪੀਕਰ ਵਿਜੇਂਦਰ ਗੁਪਤਾ ਨੇ ਉਨ੍ਹਾਂ ਵਿੱਚੋਂ ਘੱਟੋ-ਘੱਟ ਸੱਤ-ਕੁਲਦੀਪ ਕੁਮਾਰ, ਸੰਜੀਵ ਝਾਅ, ਮੁਕੇਸ਼ ਅਹਲਾਵਤ, ਸੁਰਿੰਦਰ ਕੁਮਾਰ, ਜਰਨੈਲ ਸਿੰਘ, ਆਲੇ ਮੁਹੰਮਦ ਅਤੇ ਅਨਿਲ ਝਾਅ ਨੂੰ ਮੁਅੱਤਲ ਕਰਨ ਲਈ ਕਿਹਾ। ਆਤਿਸ਼ੀ ਨੇ ਭਾਰਤੀ ਜਨਤਾ ਪਾਰਟੀ ’ਤੇ ਮਿਸ਼ਰਾ ਨੂੰ ਬਚਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਦੰਗਿਆਂ ਦੇ ਸਾਰੇ ਮੁਲਜ਼ਮ ਜੇਲ੍ਹ ਵਿੱਚ ਹਨ।

ਕਪਿਲ ਮਿਸ਼ਰਾ ਸਲਾਖਾਂ ਪਿੱਛੇ ਕਿਉਂ ਨਹੀਂ ਹੈ, ਪਰ ਭਾਜਪਾ ਉਸ ਨੂੰ ਬਚਾਅ ਰਹੀ ਹੈ। ਜ਼ਿਕਰਯੋਗ ਹੈ ਕਿ ਤਿੰਨ ਮਾਰਚ ਨੂੰ ਅੱਠਵੀਂ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੌਰਾਨ ਸਪੀਕਰ ਗੁਪਤਾ ਨੇ ਫੈਸਲਾ ਸੁਣਾਇਆ ਕਿ ਜਿਸ ਵੀ ਵਿਧਾਇਕ ਨੂੰ ਮੁਅੱਤਲ ਜਾਂ ਮਾਰਸ਼ਲ ਆਊਟ ਕੀਤਾ ਜਾਂਦਾ ਹੈ, ਉਸ ਨੂੰ ਵਿਧਾਨ ਸਭਾ ਦੀ ਇਮਾਰਤ ਪੂਰੀ ਤਰ੍ਹਾਂ ਖਾਲੀ ਕਰਨੀ ਚਾਹੀਦੀ ਹੈ। ਸਪੀਕਰ ਗੁਪਤਾ ਨੇ ਵਿਧਾਨ ਸਭਾ ਸਕੱਤਰ ਨੂੰ ਇਹ ਜਾਂਚ ਕਰਨ ਲਈ ਕਿਹਾ ਕਿ ਕੀ ਮੁਅੱਤਲ ਕੀਤੇ ਗਏ ਵਿਧਾਇਕ ਮੁਅੱਤਲੀ ਦੇ ਹੁਕਮਾਂ ਦੇ ਬਾਵਜੂਦ ਇਮਾਰਤ ਦੇ ਅੰਦਰ ਹੀ ਰਹੇ ਅਤੇ ਆਪਣਾ ਵਿਰੋਧ ਜਾਰੀ ਰੱਖ ਰਹੇ ਹਨ।

ਇਹ ਵਿਰੋਧ ਮੰਗਲਵਾਰ ਨੂੰ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਵੈਭਵ ਚੌਰਸੀਆ ਵੱਲੋਂ ਅਦਾਲਤ ਦੇ ਫੈਸਲੇ ਤੋਂ ਬਾਅਦ ਹੋਇਆ, ਜਿਸ ਵਿੱਚ ਮਿਸ਼ਰਾ ਦੇ ਖ਼ਿਲਾਫ਼ ਜਾਂਚ ਲਈ ਪਹਿਲੀ ਨਜ਼ਰ ਮਾਮਲਾ ਪਾਇਆ ਗਿਆ। ਅਦਾਲਤ ਨੇ ਦਿੱਲੀ ਪੁਲੀਸ ਨੂੰ 16 ਅਪਰੈਲ ਤੱਕ ਅਮਲ ਕਰਕੇ ਰਿਪੋਰਟ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਕਾਨੂੰਨੀ ਕਾਰਵਾਈ ਯਮੁਨਾ ਵਿਹਾਰ ਨਿਵਾਸੀ ਮੁਹੰਮਦ ਇਲਿਆਸ ਦੀ ਸ਼ਿਕਾਇਤ ਤੋਂ ਹੋਈ ਹੈ ਜਿਸ ਨੇ 24 ਫਰਵਰੀ, 2020 ਨੂੰ ਉੱਤਰ-ਪੂਰਬੀ ਦਿੱਲੀ ਵਿੱਚ ਭੜਕੀ ਫਿਰਕੂ ਹਿੰਸਾ ਵਿੱਚ ਮਿਸ਼ਰਾ ਦੀ ਸ਼ਮੂਲੀਅਤ ਦਾ ਕਥਿਤ ਦੋਸ਼ ਲਗਾਇਆ ਸੀ, ਜਿਸ ਵਿੱਚ 53 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਪੁਲੀਸ ਨੇ ਹਾਲਾਂਕਿ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਮਿਸ਼ਰਾ ਦੀ ਦੰਗਿਆਂ ਵਿੱਚ ਕੋਈ ਭੂਮਿਕਾ ਨਹੀਂ ਸੀ ਅਤੇ ਦੋਸ਼ ਉਸ ’ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

By Rajeev Sharma

Leave a Reply

Your email address will not be published. Required fields are marked *