ਮਰੀਜ ਬਣਕੇ ਆਏ ਬਦਮਾਸ਼ਾਂ ਨੇ ਡਾਕਟਰ ‘ਤੇ ਕੀਤੀ ਫਾਇਰਿੰਗ

ਨੈਸ਼ਨਲ ਟਾਈਮਜ਼ ਬਿਊਰੋ :- ਅਜਨਾਲਾ ਦੇ ਪਿੰਡ ਸੁਧਾਰ ‘ਚ ਵੱਡੀ ਦਹਿਸ਼ਤ ਫੈਲ ਗਈ ਜਦੋਂ ਮਸ਼ਹੂਰ ਭੰਗੂ ਹਸਪਤਾਲ ਦੇ ਡਾਕਟਰ ਕੁਲਵਿੰਦਰ ਸਿੰਘ ਤੇ ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਡਾਕਟਰ ਨੂੰ ਨਿਸ਼ਾਨਾ ਬਣਾਉਂਦਿਆਂ ਤਿੰਨ ਗੋਲੀਆਂ ਮਾਰੀਆਂ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ।

ਮਾਮਲੇ ਨਾਲ ਜੁੜੀ ਜਾਣਕਾਰੀ ਅਨੁਸਾਰ, ਡਾਕਟਰ ਕੁਲਵਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਫਿਰੌਤੀ ਦੇ ਲਈ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਮਲਾ ਵੀ ਉਸੇ ਰੰਜਿਸ਼ ਜਾਂ ਫਿਰੌਤੀ ਦੀ ਮੰਗ ਨਾਲ ਜੁੜਿਆ ਹੋ ਸਕਦਾ ਹੈ।

ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਡਾਕਟਰ ਕੁਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *