ਜਲੰਧਰ- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਵੱਲੋਂ 5 ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਟੀਮ ਨੇ ਇਕ ਵਾਰ ਫਿਰ ਰਮਨ ਅਰੋੜਾ ਦੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਵਿਧਾਇਕ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ ਗਈਆਂ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਕਿਹਾ ਕਿ ਪੁਰਾਣੀਆਂ ਦਲੀਲਾਂ ਦਿੱਤੀਆਂ ਗਈਆਂ।
ਵਿਜੀਲੈਂਸ ਨੇ ਕੋਈ ਨਵੀਂ ਦਲੀਲ ਨਹੀਂ ਦਿੱਤੀ। ਇਸ ਦੌਰਾਨ ਸੋਨੇ ਵਿੱਚ ਥੋੜ੍ਹਾ ਜਿਹਾ ਫ਼ਰਕ ਪਾਇਆ ਗਿਆ। ਰਜਿਸਟਰੀ ਬਾਰੇ ਜੋ ਕੁਝ ਕਿਹਾ ਗਿਆ ਸੀ, ਉਹ ਅਦਾਲਤ ਨੂੰ ਵਿਖਾਇਆ ਗਿਆ ਹੈ। ਵਿਜੀਲੈਂਸ ਵੱਲੋਂ ਜਾਇਦਾਦ ਸਬੰਧੀ ਕੁਝ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਜੀਲੈਂਸ ਨੇ ਤਿੰਨਾਂ ਲੋਕਾਂ ਸਬੰਧੀ ਅਦਾਲਤ ਵਿੱਚ ਕੋਈ ਬਿਆਨ ਨਹੀਂ ਦਿੱਤਾ।
ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ, ਜਿਸ ਤੋਂ ਬਾਅਦ ਅਦਾਲਤ ਤੋਂ ਰਮਨ ਅਰੋੜਾ ਦਾ 4 ਦਿਨ ਦਾ ਰਿਮਾਂਡ ਮਿਲ ਗਿਆ।ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲੰਬੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਰਮਨ ਅਰੋੜਾ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਦੌਰਾਨ ਅਦਾਲਤ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਸੀ।