ਯੂਨੀਅਨ ‘ਚ ਕਰਵਾਏ ਧਾਰਮਿਕ ਸਮਾਗਮ ਵਿੱਚ ਵਿਧਾਇਕ ਰੰਧਾਵਾ ਨੇ ਲਵਾਈ ਹਾਜ਼ਰੀ

ਅਪਰੇਟਰਾਂ ਤੇ ਡਰਾਈਵਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਡੇਰਾਬੱਸੀ, 17 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਗੁਰੂ ਨਾਨਕ ਜੀਪ ਯੂਨੀਅਨ ਡੇਰਾਬੱਸੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਤਮਸਤਕ ਹੋ ਕੇ ਹਾਜ਼ਰੀ ਲਗਾਈ । ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਯੂਨੀਅਨ ਮਨੇਜਮੈਂਟ ਤੇ ਡਰਾਈਵਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਨੂੰ ਕਿਤੇ ਵੀ ਕੋਈ ਮੁਸ਼ਕਲ ਆਉਣ ਨਹੀਂ ਦਿੱਤੀ ਜਾਵੇਗੀ ਕੋਈ ਵੀ ਮਸਲਾ ਮਿਲ ਬੈਠ ਕੇ ਹੱਲ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਅੱਗੇ ਹਮੇਸ਼ਾ ਆਪਰੇਟਰਾਂ ਅਤੇ ਡਰਾਈਵਰ ਭਰਾਵਾਂ ਨੂੰ ਚੜ੍ਹਦੀ ਕਲਾ ਚ ਰੱਖਣ ਦੀ ਅਰਦਾਸ ਕਰਦੇ ਹਨ। ਕਿਉਂਕਿ ਵਿਧਾਇਕ ਬਣਨ ਤੋਂ ਪਹਿਲਾਂ ਲੰਬਾ ਸਮਾਂ ਉਹ ਤੇ ਉਨ੍ਹਾਂ ਦੇ ਬਜ਼ੁਰਗ ਡੇਰਾਬੱਸੀ ਟਰੱਕ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਲਈ ਉਹ ਅਪਰੇਟਰਾਂ ਦੀਆਂ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਤੇ ਸਮਝਦੇ ਹਨ। ਇਸ ਮੌਕੇ ਯੂਨੀਅਨ ਮਨੇਜਮੈਂਟ ਵੱਲੋਂ ਵਿਧਾਇਕ ਰੰਧਾਵਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *