ਚੰਡੀਗੜ੍ਹ, 21 ਫਰਵਰੀ (ਗੁਰਪ੍ਰੀਤ ਸਿੰਘ): ਪੰਜਾਬ ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਸੰਬੰਧੀ ਕਮੇਟੀ ਦੀ ਲੁਧਿਆਣਾ ਵਿਖੇ ਸਭਾਪਤੀ ਮਦਨ ਲਾਲ ਬੱਗਾ ਜੀ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਐਮ.ਐਲ.ਏ ਗੁਰਪ੍ਰੀਤ ਸਿੰਘ ਬੱਸੀ ਗੋਗੀ ਜੀ ਨੂੰ ਅਕਾਲ ਚਲਾਣਾ ਕਰ ਜਾਣ ਤੇ ਸ਼ਰਧਾਂਜਲੀ ਭੇਂਟ ਕੀਤੀ ਗਈ.ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ।
ਇਸ ਮੌਕੇ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭੱਵਿਖ ਵਿੱਚ ਸਥਾਨਕ ਸਰਕਾਰਾਂ ਕਮੇਟੀ ਦੀਆਂ ਮੀਟਿੰਗਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ‘ਚ ਆਯੋਜਿਤ ਕੀਤੇ ਜਾਣ ਸੰਬਧੀ ਕਮੇਟੀ ਮੈਂਬਰਾਂ ਦੇ ਸਾਹਮਣੇ ਪ੍ਰਸਤਾਵ ਰੱਖਿਆ। ਜਿਸ ਨੂੰ ਸਾਰੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਇੱਕ ਮੀਟਿੰਗ ਜੀਰਕਪੁਰ,ਡੇਰਾਬੱਸੀ ਜਾਂ ਲਾਲੜੂ ਵਿੱਖੇ ਵੀ ਰੱਖੀ ਜਾਵੇਗੀ, ਜਿਸ ਵਿੱਚ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਰੂਪ ਰੇਖਾ ਦਿੱਤੀ ਜਾਵੇਗੀ।
ਵਿਧਾਇਕ ਰੰਧਾਵਾ ਨੇ ਦੱਸਿਆ ਕਿ ਲੁਧਿਆਣਾ ਵਿਖੇ ਸਦੀ ਅੱਜ ਦੀ ਅਹਿਮ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ ਅਤੇ ਇੰਪਰੂਵਮੈਂਟ ਟਰਸਟ ਲੁਧਿਆਣਾ ਤੇ ਪਟਿਆਲਾ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਤਾਜਾ ਸਥਿਤੀ, ਕੰਮਾਂ ਦਾ ਮੌਕੇ ‘ਤੇ ਨਿਰੀਖਣ,ਟੈਂਡਰ/ਵਰਕ ਆਰਡਰ,ਸ਼ਹਿਰਾਂ ਦੀਆਂ ਸਟਰੀਟ ਲਾਈਟ, ਸੀਵਰੇਜ, ਗਲਾਡਾ ਨਾਲ ਸਬੰਧਤ ਕੰਮ ਕਾਰ ਤੇ ਵਿਚਾਰ।ਵਟਾਂਦਰਾ ਕੀਤਾ. ਇਸ ਮੌਕੇ ਵਿਧਾਇਕ ਰੰਧਾਵਾ ਨੇ ਕਮੇਟੀ ਮੈਂਬਰਾਂ ਨੂੰ ਹਲਕਾ ਡੇਰਾਬੱਸੀ ਅਧੀਨ ਆਉਂਦੀਆਂ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਨਗਰ ਕੌਸਲਾਂ ਵੱਲੋਂ ਚਲਾਏ ਜਾ ਰਹੇ ਕੰਮਾ ਅਤੇ ਇਨ੍ਹਾਂ ਸਥਾਨਕ ਸੰਸਥਾਵਾਂ ਦੀਆਂ ਜਰੂਰਤਾਂ ਨਾਲ ਵੀ ਜਾਣੂ ਕਰਵਾਇਆ। ਇਸ ਮੌਕੇ ਕਮੇਟੀ ਮੈਬਰ ਅਤੇ ਅਧਿਕਾਰੀ ਮੌਜੂਦ ਸਨ।