ਵਿਧਾਇਕ ਰੰਧਾਵਾ ਨੇ ਵਾਰਡ 17 ਗਾਜੀਪੁਰ ‘ਚ 40.53 ਲੱਖ ਦੀ ਲਾਗਤ ਨਾਲ਼ ਲੱਗਣ ਵਾਲੇ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰਖਿਆ

ਹਰ ਨਾਗਰਿਕ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਉਦੇਸ਼

ਜ਼ੀਰਕਪੁਰ, 18 ਫਰਵਰੀ (ਨੈਸ਼ਨਲ ਟਾਈਮਜ਼ ਬਿਊਰੋ):- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17 ਅਧੀਨ ਪੈਂਦੇ ਗਾਜੀਪੁਰ ਅਲਾਕੇ ‘ਚ ਸਥਾਨਕ ਵਸਨੀਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਕਰੀਬ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਲੱਗੇ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ, ਜਿਸ ਤੋਂ ਬਾਅਦ ਆਸ ਹੈ ਕਿ ਇਲਾਕੇ ਵਿੱਚ ਪਾਣੀ ਦੀ ਕਿੱਲਤ ਦਾ ਸਥਾਈ ਹੱਲ ਨਿਕਲ ਜਾਵੇਗਾ। ਨਵੇਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਮੌਕੇ ਐਮ.ਸੀ.ਸਾਹਿਬਾਨ, ਸਥਾਨਕ ਵਸਨੀਕ, ਆਮ ਆਦਮੀ ਪਾਰਟੀ ਦੀ ਟੀਮ ਦੇ ਨਾਲ ਬਲਾਕ ਪ੍ਰਧਾਨ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਰੰਧਾਵਾ ਨੇ ਸਥਾਨਕ ਵਸਨੀਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਉਨ੍ਹਾਂ ਹਰ ਨਾਗਰਿਕ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਨਵੇਂ ਟਿਊਬਵੈੱਲ ਬਸਤੀ ਵਾਸੀਆ ਵਿੱਚ ਪਾਣੀ ਦੀ ਸਮੱਸਿਆ ਦੇ ਹੱਲ ਵੱਲ ਪਹਿਲਾ ਕਦਮ ਹੈ।ਵਿਧਾਇਕ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਇਲਾਕੇ ‘ਚ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ, ਉਸੇ ਤਰ੍ਹਾਂ ਹੀ ਸੀਵਰੇਜ, ਗਲੀਆਂ ਅਤੇ ਨਾਲੀਆਂ ਦੇ ਪੈਂਡਿੰਗ ਕੰਮ ਵੀ ਆਉਣ ਵਾਲੇ ਦਿਨਾਂ ‘ਚ ਮੁਕੰਮਲ ਕਰ ਲਏ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਸਥਾਨਕ ਵਸਨੀਕਾਂ ਨੇ ਵਿਧਾਇਕ ਰੰਧਾਵਾ ਦਾ ਉਨ੍ਹਾਂ ਦੀ ਚਿਰੋਕਣੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਕੀਤਾ।

By Gurpreet Singh

Leave a Reply

Your email address will not be published. Required fields are marked *