ਫਿਰੋਜ਼ਪੁਰ ‘ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਦਿੱਤੀ ਗਈ ਟਰੇਨਿੰਗ

ਫਿਰੋਜ਼ਪੁਰ,- ਫਿਰੋਜ਼ਪੁਰ ਸ਼ਹਿਰ ਨਗਰ ਕੌਂਸਲ ਦਫਤਰ ਵਿਖੇ ਆਪ੍ਰੇਸ਼ਨ ਸ਼ੀਲਡ ਅਧੀਨ ਇੱਕ ਮੌਕ ਡਰਿੱਲ ਰਿਹਸਲ ਕੀਤੀ ਗਈ। ਇਸ ਮੌਕੇ ‘ਤੇ ਲੋਕਾਂ ਨੂੰ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਸਾਇਰਨ ਵਜਾ ਕੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸਿਵਲ ਡਿਫੈਂਸ ਕਮੇਟੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਜੇਕਰ ਕਿਤੇ ਵੀ ਬੰਬ ਜਾਂ ਮਿਜ਼ਾਈਲ ਆਦਿ ਦਾਗਿਆ ਜਾਂਦਾ ਹੈ ਤਾਂ ਸਾਨੂੰ ਅਜਿਹੀਆਂ ਸਥਿਤੀਆਂ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਚਾਹੀਦਾ ਹੈ।

PunjabKesari

ਇਸ ਮੌਕੇ ‘ਤੇ ਲੋਕਾਂ ਨੂੰ ਸਾਇਰਨ ਵਜਾਉਣ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਸਿਵਲ ਡਿਫੈਂਸ ਕਮੇਟੀਆਂ ਅਤੇ ਪ੍ਰਸ਼ਾਸਨ ਦੁਆਰਾ ਕੀ ਅਤੇ ਕਿਵੇਂ ਰਾਹਤ ਕਾਰਜ ਕੀਤੇ ਜਾਂਦੇ ਹਨ, ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜਦੋਂ ਵੀ ਸਾਇਰਨ ਵਜਾਇਆ ਜਾਂਦਾ ਹੈ ਤਾਂ ਇਸਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਬਲੈਕਆਊਟ ਦੌਰਾਨ ਪੂਰੀ ਤਰ੍ਹਾਂ ਲਾਈਟਾਂ ਬੰਦ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਜੇਕਰ ਬਲੈਕਆਊਟ ਦੌਰਾਨ ਕਿਤੇ ਵੀ ਲਾਈਟਾਂ ਜਗ ਦੀਆਂ ਹੋਣਗੀਆਂ ਤਾਂ ਉਸ ਜਗ੍ਹਾ ਨੂੰ ਦੁਸ਼ਮਣ ਵੱਲੋਂ ਆਸਾਨੀ ਨਾਲ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਅਤੇ ਉੱਥੇ ਬੰਬ ਜਾਂ ਮਿਜ਼ਾਈਲਾਂ ਆਦਿ ਸੁੱਟੀਆਂ ਜਾ ਸਕਦੀਆਂ ਹਨ।

PunjabKesari

ਫਿਰੋਜ਼ਪੁਰ ਪੁਲਸ ਅਤੇ ਸਿਵਲ ਡਿਫੈਂਸ ਕਮੇਟੀ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਦੱਸਿਆ ਕਿ ਮੌਕ ਡਰਿੱਲ ਅਭਿਆਸ ਅਤੇ ਬਲੈਕਆਊਟ ਦੌਰਾਨ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਇਹ ਇੱਕ ਸਾਵਧਾਨੀ ਵਾਲਾ ਅਭਿਆਸ ਹੈ ਅਤੇ ਲੋਕਾਂ ਨੂੰ ਮੌਕ ਡਰਿੱਲ ਅਤੇ ਬਲੈਕਆਊਟ ਨੂੰ ਬਹੁਤ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਮੌਕ ਡਰਿੱਲ ਅਤੇ ਬਲੈਕ ਆਊਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ, ਇਹ ਇੱਕ ਸਾਵਧਾਨੀ ਵਾਲਾ ਅਭਿਆਸ ਹੈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

By Gurpreet Singh

Leave a Reply

Your email address will not be published. Required fields are marked *