ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਸਰਹੱਦ ‘ਤੇ ਵਧ ਰਹੇ ਤਣਾਅ ਅਤੇ ਸੰਭਾਵਿਤ ਜੰਗ ਦੀ ਆਸ਼ੰਕਾ ਦੇ ਚਲਦੇ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਰਾਜਾਂ ਨੂੰ ਨਾਗਰਿਕਾਂ ਦੀ ਸੁਰੱਖਿਆ ਲਈ ਮੌਕ ਡ੍ਰਿੱਲ ਕਰਨ ਦੇ ਹੁਕਮ ਦਿੱਤੇ ਹਨ। ਇਹ ਮੌਕ ਡ੍ਰਿੱਲ ਕੇਂਦਰ ਸ਼ਾਸਤ ਚੰਡੀਗੜ੍ਹ ਵਿੱਚ ਵੀ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਸ਼ਾਮ ਚਾਰ ਵਜੇ ਇਸ ਸੰਬੰਧੀ ਮੀਟਿੰਗ ਹੋਈ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਤੇ ਹੋਰ ਅਧਿਕਾਰੀਆਂ ਨੇ ਵਿਚਾਰ-ਵਟਾਂਦਰਾ ਕਰਕੇ ਇਹ ਫੈਸਲਾ ਲਿਆ ਕਿ ਬੁੱਧਵਾਰ ਨੂੰ ਮੌਕ ਡ੍ਰਿੱਲ ਕਰਵਾਈ ਜਾਵੇਗੀ।
ਇਸ ਤੋਂ ਇਲਾਵਾ ਮੰਗਲਵਾਰ ਸ਼ਾਮ 7:30 ਵਜੇ ਅਲਾਰਮ ਵੱਜੇਗਾ। ਲੋਕਾਂ ਨੂੰ 7:40 ਵਜੇ ਤੱਕ ਘਰ ਦੀਆਂ ਲਾਈਟਾਂ ਬੰਦ ਰੱਖਣ ਅਤੇ ਘਰ ‘ਚ ਹੀ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਬੁੱਧਵਾਰ ਨੂੰ ਵੀ 10 ਮਿੰਟਾਂ ਲਈ ਬਤੀਆਂ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ।
ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ, ਇਹ ਸਿਰਫ ਇੱਕ ਐਕਸਰਸਾਈਜ਼ ਹੈ। ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਕੱਲ੍ਹ ਸਰਕਾਰੀ ਇਮਾਰਤਾਂ ਵਿੱਚ ਵੀ ਮੌਕ ਡ੍ਰਿੱਲ ਕਰਵਾਈ ਜਾਵੇਗੀ ਜਿਸ ‘ਚ ਜਾਂਚਿਆ ਜਾਵੇਗਾ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਕੀ ਕੀਤਾ ਜਾ ਸਕਦਾ ਹੈ।