ਮੋਦੀ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ’ਤੇ ਡਾਕਾ ਨਿੰਦਨਯੋਗ; ਪੰਜਾਬ ਦਾ ਪਾਣੀ ਬਚਾਉਣ ਲਈ ਲੜਾਈ ਜਾਰੀ ਰਹੇਗੀ: ਡਾ. ਬਲਜੀਤ ਕੌਰ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ Punjab ਨੂੰ ਉਸਦੇ ਦਰਿਆਈ ਪਾਣੀ ਦੇ ਹੱਕ ਤੋਂ ਵਾਂਝਿਆਂ ਰੱਖਣ ਦੀ ਕੋਸ਼ਿਸ਼ ਨੂੰ ਸਖਤ ਨਿੰਦਣਯੋਗ ਕਰਾਰ ਦਿੰਦਿਆਂ Punjab ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਕਿਹਾ ਕਿ ਇਹ ਕਦਮ ਲੋਕਤੰਤਰ ਤੇ ਸੰਘੀ ਢਾਂਚੇ ਦੀਆਂ ਮੂਲ ਭਾਵਨਾਵਾਂ ਦੇ ਖਿਲਾਫ ਹੈ।

ਉਨ੍ਹਾਂ ਕਿਹਾ ਕਿ ਪਾਣੀ Punjab ਦੀ ਜੀਵਨ ਰੇਖਾ ਹੈ ਅਤੇ ਇਸ ਧਰਤੀ ਦੀ ਰੀੜ੍ਹ ਉਸਦੇ ਮਿਹਨਤੀ ਕਿਸਾਨਾਂ ਤੇ ਮਜ਼ਦੂਰਾਂ ਦੀ ਦਿਨ-ਰਾਤ ਦੀ ਮਿਹਨਤ ਹੈ, ਜੋ ਪੂਰੀ ਤਰ੍ਹਾਂ ਖੇਤੀਬਾੜੀ ਅਤੇ ਪਾਣੀ ਉੱਤੇ ਨਿਰਭਰ ਕਰਦੇ ਹਨ।

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ’ਤੇ Dr. Baljit Kaur ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹੋਰ ਰਾਜਾਂ ਨੂੰ ਦੇਣ ਦੀ ਕੋਸ਼ਿਸ਼ ਦੀ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਦੀ ਪਿੱਠ ’ਚ ਛੁਰਾ ਮਾਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ, “ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੋਇਆ ਹੋਵੇ। ਮੋਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਨੀਤੀ ਅਪਣਾ ਰਹੀ ਹੈ ਅਤੇ ਸਾਡੇ ਰਾਜ ਦੇ ਜਾਇਜ਼ ਹੱਕਾਂ ਤੇ ਭਾਵਨਾਵਾਂ ਦੀ ਅਣਦੇਖੀ ਕਰ ਰਹੀ ਹੈ।”

ਡਾ. ਬਲਜੀਤ ਕੌਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ, ਜੋ ਕਿ ਖੇਤੀ-ਪ੍ਰਧਾਨ ਸੂਬਾ ਹੈ, ਆਪਣੀ ਮਿੱਟੀ ਦੇ ਪਾਣੀ ’ਚੋਂ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇ ਸਕਦਾ। ਪੰਜਾਬ ਦਾ ਕਿਸਾਨ ਤੇ ਮਜ਼ਦੂਰ ਹਮੇਸ਼ਾ ਆਪਣੇ ਹੱਕਾਂ ਲਈ ਲੜਦੇ ਆਏ ਹਨ ਅਤੇ ਭਵਿੱਖ ਵਿਚ ਵੀ ਕਿਸੇ ਵੀ ਹਾਲਤ ਵਿੱਚ ਇਹ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਹੋਰ ਕਿਹਾ ਕਿ ਇਹ ਫੈਸਲਾ ਕੇਵਲ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਅੰਨਦਾਤਿਆਂ ਅਤੇ ਮਜ਼ਦੂਰ ਵਰਗ ’ਤੇ ਸਿੱਧਾ ਹਮਲਾ ਹੈ। “ਅਸੀਂ ਕੇਂਦਰ ਸਰਕਾਰ ਦੀ ਇਸ ਵਿਸ਼ਵਾਸਘਾਤੀ ਨੀਤੀ ਦਾ ਡੱਟ ਕੇ ਵਿਰੋਧ ਕਰਾਂਗੇ ਅਤੇ ਪੰਜਾਬ ਦੇ ਪਾਣੀ ਅਤੇ ਹੱਕਾਂ ਦੀ ਲੜਾਈ ਹਰ ਮੰਚ ’ਤੇ ਪੂਰੀ ਦਲੇਰੀ ਅਤੇ ਜਜ਼ਬੇ ਨਾਲ ਲੜਦੇ ਰਹਾਂਗੇ,” ਉਨ੍ਹਾਂ ਕਿਹਾ।

By Gurpreet Singh

Leave a Reply

Your email address will not be published. Required fields are marked *