ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸਵੀਮਿੰਗ ਪੂਲ ‘ਚ ਵਾਪਰੇ ਹਾਦਸੇ ਦੌਰਾਨ ਮੌਤ, ਬਿਜਨੈਸ ਮੈਨੇਜਮੈਂਟ ਦਾ ਕਰ ਰਿਹਾ ਸੀ ਡਿਪਲੋਮਾ

ਨੈਸ਼ਨਲ ਟਾਈਮਜ਼ ਬਿਊਰੋ :- ਓਨਟਾਰੀਓ ਦੇ ਬਲੂ ਮਾਊਂਟੇਨ ਵਿਲੇਜ ਵਿਖੇ ਲੰਘੀ 17 ਜੁਲਾਈ, 2025 ਨੂੰ ਵਾਪਰੇ ਸਵਿਮਿੰਗ ਪੂਲ ਹਾਦਸੇ ਵਿੱਚ 22 ਸਾਲਾਂ ਦੇ ਰਵੀਸ਼ ਨਰੰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਰਵੀਸ਼ ਨਰੰਗ ਮੋਗਾ, ਪੰਜਾਬ ਦਾ ਰਹਿਣ ਵਾਲਾ ਸੀ ਅਤੇ ਉਹ ਕੈਨੇਡਾ ਪੜ੍ਹਾਈ ਲਈ ਆਇਆ ਸੀ। ਉਹ ਓਨਟਾਰੀਓ ਦੇ ਕੈਨਾਡੋਰ ਕਾਲਜ ਵਿੱਚ ਬਿਜਨੈਸ ਮੈਨੇਜਮੈਂਟ ਵਿੱਚ ਡਿਪਲੋਮਾ ਕਰ ਰਿਹਾ ਸੀ। ਜਾਂਚ ਅਧਿਕਾਰੀ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਹੋਰ ਵਧੇਰੇ ਜਾਣਕਾਰੀ ਦਾ ਇੰਤਜ਼ਾਰ ਹੈ। ਦੱਸਣਯੋਗ ਹੈ ਕਿ ਪਾਣੀ ਵਿੱਚ ਵਾਪਰੀਆਂ ਵੱਖ-ਵੱਖ ਘਟਨਾਵਾਂ ਵਿੱਚ ਵੱਡੀ ਗਿਣਤੀ ‘ਚ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀਆਂ ਖ਼ਬਰਾਂ ਲਗਾਤਾਰ ਕੈਨੇਡਾ ਤੋਂ ਆ ਰਹੀਆਂ ਹਨ।

By Rajeev Sharma

Leave a Reply

Your email address will not be published. Required fields are marked *