ਮੋਹਾਲੀ, 30 ਜੁਲਾਈ : ਵਾਤਾਵਰਣ ਸੁਰੱਖਿਆ ਦੀ ਦਿਸ਼ਾ ਵਿੱਚ ਇਕ ਹੋਰ ਉਮੀਦਜਨਕ ਪਗ ਲੈਂਦਿਆਂ ਜੇ.ਐਲ.ਪੀ.ਐਲ. (JLL) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਟੌਰ ਵਿਖੇ ਲਗਭਗ 70 ਬੂਟੇ ਲਗਾਏ ਗਏ। ਇਹ ਉਪਰਾਲਾ JLL ਵੱਲੋਂ ਸਕੂਲ ਦੇ ਸਹਿਯੋਗ ਨਾਲ ਕੀਤਾ ਗਿਆ ਜਿਸਦਾ ਮੁੱਖ ਮਕਸਦ ਸਕੂਲ ਪਰਿਸਰ ਦੇ ਵਾਤਾਵਰਣ ਨੂੰ ਹਰਾ-ਭਰਾ ਅਤੇ ਸ਼ੁੱਧ ਬਣਾਉਣਾ ਸੀ।
ਇਸ ਮੌਕੇ ਉੱਤੇ JLL ਦੇ ਡਾਇਰੈਕਟਰ ਡਾ. ਸਤਿੰਦਰ ਸਿੰਘ ਭੰਵਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ, “ਸਮਾਜ ਉਹਨਾਂ ਲੋਕਾਂ ਨੂੰ ਕਦੇ ਨਹੀਂ ਭੁੱਲਦਾ ਜੋ ਆਪਣੇ ਵਾਤਾਵਰਣ ਨੂੰ ਬਚਾਉਣ ਲਈ ਢਿੱਲ ਨਾ ਕਰਦੇ ਹੋਣ। JLL ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹਰੇ-ਭਰੇ ਚੌਗਿਰਦੇ ਦੀ ਸਿਰਜਣਾ ਵੱਲ ਲਗਾਤਾਰ ਯਤਨ ਕਰ ਰਿਹਾ ਹੈ।”
ਉਨ੍ਹਾਂ ਦੱਸਿਆ ਕਿ ਇਹ ਬੂਟੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਦੀ ਮੌਜੂਦਗੀ ‘ਚ ਲਗਾਏ ਗਏ। ਉਨ੍ਹਾਂ ਹੋਰਾਂ ਨੂੰ ਵੀ ਅਜਿਹੇ ਉਪਰਾਲਿਆਂ ਵਿਚ ਭਾਗੀਦਾਰੀ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉੱਤੇ ਡਾ. ਸਤਵਿੰਦਰ ਸਿੰਘ ਭੰਵਰਾ ਦੇ ਨਾਲ-ਨਾਲ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਬੜਾ, ਅਕਵਿੰਦਰ ਸਿੰਘ ਗੋਸਲ, ਅਰੁਣ ਗੋਇਲ, ਗੁਰਪਾਲ ਸਿੰਘ ਗਰੇਵਾਲ, ਅਮਰਜੀਤ ਸਿੰਘ ਸਿੱਧੂ, ਸੁਖਚੈਨ ਸਿੰਘ, ਬਲਜੀਤ ਸਿੰਘ ਹੈਪੀ ਅਤੇ ਸਕੂਲ ਦੇ ਹੈੱਡ ਟੀਚਰ ਸਮੇਤ ਪੂਰਾ ਸਟਾਫ ਹਾਜ਼ਰ ਸੀ।
