ਪੰਜਾਬ ਦੀਆਂ ਕੁੜੀਆਂ ਦੇ ਖਾਤੇ ‘ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐੱਸ.ਏ.ਐੱਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫ਼ਤਹਿਗੜ੍ਹ ਸਾਹਿਬ ਦੇ 41, ਫ਼ਾਜ਼ਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਜ਼ਿਲ੍ਹਾ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐੱਸ.ਏ.ਐੱਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ। ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

By Gurpreet Singh

Leave a Reply

Your email address will not be published. Required fields are marked *