ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

ਗੁਰਪ੍ਰੀਤ ਸਿੰਘ :- ਗੋਇੰਦਵਾਲ ਸਾਹਿਬ: ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਅੱਜ 1 ਅਕਤੂਬਰ ਨੂੰ ਦੁਪਹਿਰ 12 ਵਜੇ ਦਾਣਾ ਮੰਡੀ, ਗੋਇੰਦਵਾਲ ਸਾਹਿਬ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਅਤੇ ਅਨੁਸੂਚਿਤ ਜਾਤੀ (SC/ST) ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹੋਰ ਉੱਘੀਆਂ ਸ਼ਖਸੀਅਤਾਂ ਸ਼ਿਰਕਤ ਕਰਨਗੀਆਂ। ਸਰਕਾਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਯੋਜਨਾ ਨਾਲ ਸਬੰਧਤ ਲਾਭਪਾਤਰੀਆਂ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਹੋਵੇਗੀ।

By Gurpreet Singh

Leave a Reply

Your email address will not be published. Required fields are marked *