ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਉਮੀਦ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖਲ ਹੋਵੇਗਾ। ਇਸ ਸਾਲ ਮਾਨਸੂਨ ਨੇ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਹੁਣ ਦੱਖਣ-ਪੱਛਮੀ ਮਾਨਸੂਨ ਵੱਖ-ਵੱਖ ਰਾਜਾਂ ਵਿੱਚ ਤੇਜ਼ੀ ਫੜਦਾ ਜਾ ਰਿਹਾ ਹੈ। ਰਾਜ ਵਿੱਚ 27 ਜੂਨ ਤੱਕ ਮਾਨਸੂਨ ਪ੍ਰਭਾਵਸ਼ਾਲੀ ਰਹਿਣ ਵਾਲਾ ਹੈ। ਇਸ ਦੌਰਾਨ ਆਈਐਮਡੀ ਨੇ ਅੱਜ ਤੋਂ 23 ਜੂਨ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮਾਨਸੂਨ ਅੱਜ ਕਿਸੇ ਵੀ ਸਮੇਂ ਪੰਜਾਬ ਵਿਚ ਐਂਟਰੀ ਕਰ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਸਣੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਉਮੀਦ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖਲ ਹੋਵੇਗਾ।
ਇਸ ਸਾਲ ਮਾਨਸੂਨ ਨੇ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਹੁਣ ਦੱਖਣ-ਪੱਛਮੀ ਮਾਨਸੂਨ ਵੱਖ-ਵੱਖ ਰਾਜਾਂ ਵਿੱਚ ਤੇਜ਼ੀ ਫੜਦਾ ਜਾ ਰਿਹਾ ਹੈ। ਰਾਜ ਵਿੱਚ 27 ਜੂਨ ਤੱਕ ਮਾਨਸੂਨ ਪ੍ਰਭਾਵਸ਼ਾਲੀ ਰਹਿਣ ਵਾਲਾ ਹੈ। ਇਸ ਦੌਰਾਨ ਆਈਐਮਡੀ ਨੇ ਅੱਜ ਤੋਂ 23 ਜੂਨ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮਾਨਸੂਨ ਅੱਜ ਕਿਸੇ ਵੀ ਸਮੇਂ ਪੰਜਾਬ ਵਿਚ ਐਂਟਰੀ ਕਰ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਸਣੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।
