ਐਮ ਪੀ ਅੰਮ੍ਰਿਤਪਾਲ ਸਿੰਘ ਨੂੰ ਅੱਜ VC ਰਾਹੀ ਅੰਮ੍ਰਿਤਸਰ ਕੋਰਟ ‘ਚ ਫੇਰ ਕੀਤਾ ਜਾਵੇਗਾ ਪੇਸ਼

ਗੁਰਪ੍ਰੀਤ ਸਿੰਘ :- ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 2 ਮਈ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਕੋਰਟ ਦੇ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਕੋਰਟ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ ਅੱਜ 5 ਮਈ ਲਈ ਨਿਰਧਾਰਤ ਕੀਤੀ ਗਈ ਸੀ। ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੇਸ ਅਜਨਾਲਾ ਤੋਂ ਤਬਦੀਲ ਕਰਕੇ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵਿੱਚ ਭੇਜ ਦਿੱਤਾ ਗਿਆ ਹੈ। ਜਿੱਥੇ ਅੱਜ ਇਸ ਮੈਲੇ ‘ਚ ਦੂਜੀ ਵਾਰ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਵਕੀਲ ਰਿਤੂ ਰਾਜ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਲਗਾਏ ਗਏ ਦੋਸ਼ ਬੇਬੁਨਿਆਦ ਹਨ ।

ਐਡਵੋਕੇਟ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਦਾਲਤ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ। ਉਨ੍ਹਾਂ ਸੰਕੇਤ ਦਿੱਤਾ ਕਿ 5 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਬਚਾਅ ਪੱਖ ਵੱਲੋਂ ਦੋਸ਼ਾਂ ਨੂੰ ਰੱਦ ਕਰਨ (Quashing) ਜਾਂ ਡਿਸਚਾਰਜ ਲਈ ਅਰਜ਼ੀ ਦਾਇਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਉਹ ਕਾਨੂੰਨੀ ਤੌਰ ‘ਤੇ ਮਜ਼ਬੂਤੀ ਨਾਲ ਚੁਣੌਤੀ ਦੇਣਗੇ। ਹੁਣ ਸਭ ਦੀਆਂ ਨਿਗਾਹਾਂ ਅੱਜ 5 ਮਈ ਦੀ ਤਾਰੀਖ਼ ‘ਤੇ ਟਿਕੀਆਂ ਹੋਈਆਂ ਹਨ।

ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਡਿਬਰੂਗੜ੍ਹ ਜੇਲ੍ਹ ਨਜ਼ਰਬੰਦ ਕੀਤਾ ਗਿਆ ਸੀ। 21 ਅਪ੍ਰੈਲ ਨੂੰ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਸੀ ਅਤੇ NSA ਅਧੀਨ ਉਸਦੀ ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਗਈ ਸੀ, ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। ਰੇਮੰਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਹੁਣ ਮਾਮਲੇ ਦੀ ਸੁਣਵਾਈ ਅਦਾਲਤ ‘ਚ ਚੱਲ ਰਹੀ ਹੈ।

By Gurpreet Singh

Leave a Reply

Your email address will not be published. Required fields are marked *