ਚਰਨਜੀਤ ਚੰਨੀ ਦੇ ਹੱਕ ‘ਚ ਆਏ MP ਰੰਧਾਵਾ, ਤਸਵੀਰਾਂ ਸਾਂਝੀਆਂ ਕਰ ਲਿਖਿਆ ‘Unity is strength’

ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਵਿਚਾਲੇ ਫਿਰ ਤੋਂ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਹਾਈਕਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਬਰਕਰਾਰ ਰੱਖੇ ਜਾਣ ‘ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨਾਰਾਜ਼ ਚੱਲ ਰਹੇ ਹਨ ਤੇ ਉਨ੍ਹਾਂ ਵੱਲੋਂ ਬੀਤੇ ਦਿਨੀਂ ਮੋਰਿੰਡਾ ਵਿਖੇ ਸ਼ਕਤੀ ਪ੍ਰਦਰਸ਼ਨ ਲਈ ਮੀਟਿੰਗ ਵੀ ਰੱਖੀ ਗਈ ਸੀ ਤੇ ਇਸ ਵਿਚ ਕਈ ਸੀਨੀਅਰ ਆਗੂ ਤੇ ਨੇਤਾ ਸ਼ਾਮਲ ਹੋਏ ਸਨ।

ਪਰ ਹੁਣ ਬਗਾਵਤ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਅੱਜ ਸੂਬੇ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਾਂਗਰਸ ਦੇ ਸਾਂਸਦ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸਾਬਕਾ CM ਤੇ MP ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਆਏ ਹਨ। ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਚੰਨੀ ਨਾਲ ਕੁਝ ਖਾਸ ਤਸਵੀਰਾਂ ਸਾਂਝੀਆਂ ਕਰਦਿਆਂ ਇੱਕ ਮਜ਼ਬੂਤ ਸੰਦੇਸ਼ ਦਿੱਤਾ ਹੈ ਅਤੇ ਲਿਖਿਆ ਹੈ, “ਏਕਤਾ ਹੀ ਤਾਕਤ ਹੈ।”

ਸੁਖਜਿੰਦਰ ਰੰਧਾਵਾ ਵੱਲੋਂ ਪੋਸਟ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੇ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਛੇੜ ਦਿੱਤੀ ਹੈ। ਇਨ੍ਹਾਂ ਫੋਟੋਆਂ ਵਿੱਚ ਸੀਨੀਅਰ ਕਾਂਗਰਸੀ ਲੀਡਰਾਂ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਕਈ ਵੱਡੇ ਚਿਹਰੇ ਇੱਕਜੁੱਟ ਦਿਖਾਈ ਦੇ ਰਹੇ ਹਨ। ਤਸਵੀਰਾਂ ਵਿੱਚ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ MLA ਪ੍ਰਗਟ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਨਜ਼ਰ ਆ ਰਹੇ ਹਨ। ਇਸ ਪੋਸਟ ਰਾਹੀਂ ਕਾਂਗਰਸ ਹਾਈਕਮਾਂਡ ਅਤੇ ਸੂਬਾ ਲੀਡਰਸ਼ਿਪ ਨੂੰ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਪਾਰਟੀ ਵਿਚ ਮਤਭੇਦ ਨਹੀਂ ਹਨ ਸਗੋਂ ਜਲਦ ਹੀ ਸਾਰੇ ਆਗੂ ਇਕ ਹੀ ਮੰਚ ‘ਤੇ ਇਕੱਠੇ ਦਿਖਣਗੇ।

By Gurpreet Singh

Leave a Reply

Your email address will not be published. Required fields are marked *