ਗੁਰਪ੍ਰੀਤ ਸਿੰਘ :- ਹੁਸ਼ਿਆਰਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਅਣਪਛਾਤੇ ਵਿਅਕਤੀ ਵੱਲੋਂ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਕਤ ਵਾਰਦਾਤ ਪਿੰਡ ਭਾਮ ਵਿਚ ਵਾਪਰੀ। 99 ਸਾਲਾ ਬਜ਼ੁਰਗ ਔਰਤ ਘਰ ਵਿਚ ਇਕੱਲੀ ਰਹਿ ਰਹੀ ਸੀ। ਔਰਤ ਦੀ ਲਾਸ਼ ਘਰ ਅੰਦਰ ਪਈ ਪੇਟੀ ਵਿਚੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਜੋਗਿੰਦਰ ਕੌਰ ਪਤਨੀ ਮਲਕੀਤ ਸਿੰਘ ਵਜੋਂ ਹੋਈ ਹੈ। ਬਜ਼ੁਰਗ ਔਰਤ ਦਾ ਪੁੱਤਰ ਆਸਟ੍ਰੇਲੀਆ ਵਿਚ ਰਹਿੰਦਾ ਹੈ। ਉਕਤ ਵਾਰਦਾਤ ਦਾ ਪਤਾ ਉਸ ਸਮੇਂ ਲੱਗਾ ਜਦੋਂ ਘਰ ਵਿਚ ਦੁੱਧ ਵਾਲਾ ਆਇਆ।
ਜਿਵੇਂ ਹੀ ਪਿੰਡ ਵਾਸੀਆਂ ਨੂੰ ਇਸ ਦੀ ਭਿਣਕ ਪਈ ਤਾਂ ਉਨ੍ਹਾਂ ਵੱਲੋਂ ਤੁਰੰਤ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਮੌਕੇ ਉਤੇ ਪਹੁੰਚੀ। ਪੁਲਸ ਨੇ ਵੱਖ-ਵੱਖ ਪਹਿਲੂਆਂ ਨੂੰ ਆਧਾਰ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਜੋ ਦੋਸ਼ੀ ਹੈ ਉਹ ਪਿੰਡ ਦਾ ਹੀ ਰਹਿਣ ਵਾਲਾ ਹੈ ਅਤੇ ਨਸ਼ੇ ਦਾ ਆਦੀ ਹੈ। ਪੁਲਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
