ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਰਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਇਆ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ ਬਾਅਦ ਅੱਜ ਜ਼ਮਾਨਤ ‘ਤੇ ਛੱਡਿਆ ਜਾਵੇਗਾ।ਐਡਵੋਕੇਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਚੌੜਾ ਕਰੀਬ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਚੌੜਾ ਨੇ 3 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ।

By Gurpreet Singh

Leave a Reply

Your email address will not be published. Required fields are marked *