ਗੁਰਪ੍ਰੀਤ ਸਿੰਘ :- ਸੁਪਰੀਮ ਕੋਰਟ ਦੀ ਵਕੀਲ ਸੁਨੈਨਾ ਵੱਲੋਂ ਬਨੂੜ ਵਿਚੋਂ ਲੰਘਦੇ ਘੱਗਰ ਦਰਿਆ ਦੇ ਦੂਸ਼ਿਤ ਹੋਣ ਦਾ ਮੁੱਦਾ ਨੈਸ਼ਨਲ ਗਰੀਨ ਟ੍ਰਿਬਿਊਨਲ ਅੱਗੇ ਚੁੱਕਿਆ ਸੀ। ਵਕੀਲ ਸੁਨੈਨਾ ਬਨੂੜ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਵਾਤਾਵਰਨ ਨੂੰ ਬਚਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪੈਰਵੀ ਕੀਤੀ ਜਾ ਰਹੀ। ਸੁਨੈਨਾ ਬਨੂੜ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਅਤੇ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣੀ ਸਰਹੰਦ ਦੀ ਹੰਸਾਲਾ ਨਦੀ ਦੇ ਦੂਸ਼ਿਤ ਹੋਣ ਦੇ ਮੁੱਦੇ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਅੱਗੇ ਰੱਖਿਆ ਹੈ।
ਨਦੀ ਵਿੱਚ ਅਣਸੋਧਿਆ ਪਾਣੀ ਸੁੱਟਿਆ ਜਾ ਰਿਹਾ ਹੈ। ਜਿਸ ਜਨਤਕ ਸਿਹਤ ਅਤੇ ਵਾਤਾਵਰਣ ਨੂੰ ਨੁਕਸਾਨ ਪੁੱਜਣ ਦਾ ਖ਼ਤਰਾ ਬਣਿਆ ਹੋਇਆ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ,ਜਲ ਸ੍ਰੋਤ ਅਤੇ ਸਥਾਨਕ ਸਰਕਾਰਾਂ ਵਿਭਾਗ, ਪੀਪੀਸੀਬੀ, ਸਿਹਤ ਵਿਭਾਗ ਤੇ ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗੇ ਹਨ। ਵਕੀਲ ਸੁਨੈਨਾ ਬਣਾਉਣ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।
