ਨੈਸ਼ਨਲ ਟਾਈਮਜ਼ ਬਿਊਰੋ :- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪੰਜਾਬ ਦੇ ਇੰਚਾਰਜ ਪਾਏ ਜਾਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।
ਕਾਂਗਰਸ 2027 ਵਿੱਚ ਵਾਪਸੀ ਦੀ ਉਮੀਦ ਕਰ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭੁਪੇਸ਼ ਬਘੇਲ ਦਾ ਅੰਮ੍ਰਿਤਸਰ ਸਾਹਿਬ ਵਿੱਚ ਕਈ ਥਾਵਾਂ ‘ਤੇ ਸਵਾਗਤ ਕੀਤਾ ਜਾਵੇਗਾ ਜਿੱਥੇ ਸੂਬੇ ਭਰ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਇੱਕ ਵੱਡਾ ਅਤੇ ਉਤਸ਼ਾਹੀ ਇਕੱਠ ਹੋਵੇਗਾ। ਬਘੇਲ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਆ ਰਹੇ ਹਨ। ਜਿੱਥੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦਫ਼ਤਰ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ। ਦੋ ਦਿਨਾਂ ਦੇ ਦੌਰੇ ਤੋਂ ਬਾਅਦ, ਬਘੇਲ ਸ਼ਨੀਵਾਰ ਸ਼ਾਮ 7.30 ਵਜੇ ਦਿੱਲੀ ਲਈ ਰਵਾਨਾ ਹੋਣਗੇ।
