ਪੰਜਾਬ ‘ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ ਜੋ ਪਹਿਲਾਂ 5 ਅਕਤੂਬਰ 2025 ਤੱਕ ਕਰਵਾਈਆਂ ਜਾਣੀਆਂ ਸਨ, ਹੁਣ 5 ਦਸੰਬਰ 2025 ਤੱਕ ਲਈ ਅੱਗੇ ਪਾ ਦਿੱਤੀਆਂ ਗਈਆਂ ਹਨ।

ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ

​ਚੋਣਾਂ ਮੁਲਤਵੀ ਕਰਨ ਦਾ ਮੁੱਖ ਕਾਰਨ ਸੂਬੇ ਵਿਚ ਹਾਲ ਹੀ ‘ਚ ਆਏ ਹੜ੍ਹਾਂ ਦੀ ਸਥਿਤੀ ਹੈ। ਪੰਜਾਬ ਸਰਕਾਰ ਨੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਅਧਿਕਾਰਿਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ​ਹੜ੍ਹਾਂ ਦੇ ਹਾਲਾਤ ਤੋਂ ਇਲਾਵਾ ਕੁਝ ਸਮਾਜਿਕ ਜਥੇਬੰਦੀਆਂ ਨੇ ਵੀ ਚੋਣਾਂ ਦੀ ਮਿਤੀ ਬਦਲਣ ਦੀ ਮੰਗ ਕੀਤੀ ਸੀ। ਇਨ੍ਹਾਂ ਜਥੇਬੰਦੀਆਂ ਨੇ ਇਹ ਮੁੱਦਾ ਉਠਾਇਆ ਸੀ ਕਿ 5 ਅਕਤੂਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ 7 ਅਕਤੂਬਰ ਨੂੰ ਵਾਲਮੀਕਿ ਜੈਯੰਤੀ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਦੀ ਚੋਣਾਂ ਵਿਚ ਹਿੱਸੇਦਾਰੀ ਪ੍ਰਭਾਵਿਤ ਹੋ ਸਕਦੀ ਸੀ। ​ਸਰਕਾਰ ਨੇ ਮੌਜੂਦਾ ਹਾਲਾਤ ਅਤੇ ਸਮਾਜਿਕ ਪੱਖਾਂ ਨੂੰ ਧਿਆਨ ਵਿਚ ਰੱਖਦਿਆਂ ਵਿਧਾਨ ਸਭਾ ਅਤੇ ਚੋਣ ਕਮਿਸ਼ਨ ਨੂੰ ਉਚਿਤ ਜਾਣਕਾਰੀ ਦੇ ਕੇ ਚੋਣਾਂ ਮੁਲਤਵੀ ਕਰਨ ਦੀ ਸਿਫ਼ਾਰਸ਼ ਕੀਤੀ ਸੀ।

By Gurpreet Singh

Leave a Reply

Your email address will not be published. Required fields are marked *