ਪੰਜਾਬ ‘ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ ਵੱਡਾ ਐਲਾਨ

ਪੰਜਾਬ ‘ਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਕਾਰ ਦੇ ਹੁਕਮਾਂ ‘ਤੇ ਸਾਰੇ ਸਕੂਲਾਂ ‘ਚ 30 ਅਗਸਤ ਤੱਕ ਛੁੱਟੀਆਂ ਦੇ ਐਲਾਨ ਦੇ ਮੱਦੇਨਜ਼ਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ ਅਤੇ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲਾਂ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਬੋਰਡ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ’ਚ ਲਗਾਤਾਰ ਭਾਰੀ ਮੀਂਹ ਨੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਸੰਦਰਭ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ 27 ਤੋਂ 30 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ‘ਐਕਸ’ ਹੈਂਡਲ ’ਤੇ ਸਾਂਝੀ ਕੀਤੀ।

By Gurpreet Singh

Leave a Reply

Your email address will not be published. Required fields are marked *