ਪੰਜਾਬ ‘ਚ ਅਸਲਾ ਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ! ਜਾਣੋ ਕਦੋਂ ਤੱਕ ਰਹਿਣਗੇ ਲਾਗੂ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਅੰਦਰ ਉਪ-ਪੰਚਾਇਤੀ ਚੋਣਾਂ-2025 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਲਾਇਸੈਂਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਚੁੱਕ ਕੇ ਚੱਲਣ ‘ਤੇ ਪਾਬੰਦੀ ਲਾਈ ਗਈ ਹੈ। ਇਨ੍ਹਾਂ ਹਥਿਆਰਾਂ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ।

ਇਸ ਲਈ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 28 ਜੁਲਾਈ 2025 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਆਪਣੇ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।

ਜਾਰੀ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਿਊਲਰਜ਼ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ’ਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜ਼ੈੱਡ ਪਲੱਸ ਸਕਿਊਰਟੀ ਮਿਲੀ ਹੋਵੇ ਜਾਂ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਹੁਕਮ ਜਾਰੀ ਹੋਣ ਦੀ ਮਿਤੀ ਤੋਂ 28 ਜੁਲਾਈ 2025 ਤੱਕ ਲਾਗੂ ਰਹਿਣਗੇ।

By Gurpreet Singh

Leave a Reply

Your email address will not be published. Required fields are marked *