ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਉਣਾ ਚਾਹੀਦਾ ਨਵਾਂ ਸਾਲ – ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਵਾਂ ਸਾਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਉਣ। ਉਨ੍ਹਾਂ ਨੇ ਕਿਹਾ ਕਿ ਜਿਵੇਂ 31 ਦਸੰਬਰ ਦੀ ਰਾਤ ਅਤੇ 1 ਜਨਵਰੀ ਨੂੰ ਲੋਕ ਨਵਾਂ ਸਾਲ ਮਨਾਉਂਦੇ ਹਨ, ਠੀਕ ਉਸੇ ਤਰ੍ਹਾਂ ਹੀ ਸਿੱਖਾਂ ਨੂੰ 13-14 ਚੇਤ ਨੂੰ ਆਪਣੇ ਨਵੇਂ ਸਾਲ ਦਾ ਆਗਮਨ ਕਰਨਾ ਚਾਹੀਦਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਬਹੁਤ ਵਾਰ ਵੇਖਦੇ ਹਾਂ ਕਿ ਲੋਕ ਹੋਰ ਕੈਲੰਡਰਾਂ ਮੁਤਾਬਕ ਨਵਾਂ ਸਾਲ ਮਨਾਉਂਦੇ ਹਨ, ਪਰ ਹਰ ਧਰਮ ਦਾ ਆਪਣਾ ਇਤਿਹਾਸ ਅਤੇ ਪਹਿਚਾਣ ਹੁੰਦੀ ਹੈ। ਨਾਨਕਸ਼ਾਹੀ ਕੈਲੰਡਰ ਸਿੱਖ ਧਰਮ ਦੀ ਪਛਾਣ ਹੈ ਅਤੇ ਸਾਡੇ ਤਿਉਹਾਰ, ਸਾਡੇ ਮਹਾਨ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਨਾਲ ਸਿੱਧਾ ਸੰਬੰਧ ਰੱਖਦੇ ਹਨ।

ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 13 ਚੇਤ ਦੀ ਰਾਤ ਅਤੇ 14 ਚੇਤ (1 ਨਾਨਕਸ਼ਾਹੀ) ਨੂੰ ਨਵੇਂ ਸਾਲ ਦੀ ਸ਼ੁਰੂਆਤ ਹੋ ਰਹੀ ਹੈ। ਇਸ ਮੌਕੇ ‘ਤੇ ਮੰਜੀ ਸਾਹਿਬ ਦੀਵਾਨ ਹਾਲ ‘ਚ ਵਿਸ਼ੇਸ਼ ਪ੍ਰੋਗਰਾਮ ਹੋਣਗੇ, ਜਿੱਥੇ ਸੰਗਤਾਂ ਗੁਰਬਾਣੀ ਰਸਨਾ ਕਰਣਗੀਆਂ ਅਤੇ ਨਵੇਂ ਸਾਲ ਦੀ ਆਗਮਨ ਉਤਸ਼ਾਹ ਨਾਲ ਕਰਣਗੀਆਂ। ਉਨ੍ਹਾਂ ਨੇ ਕਿਹਾ ਕਿ ਹਰ ਗੁਰਦੁਆਰਾ ਕਮੇਟੀ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਦਿਨ ਵਿਸ਼ੇਸ਼ ਸਮਾਗਮ ਕਰਵਾਉਣੇ ਚਾਹੀਦੇ ਹਨ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਸੀਂ ਆਪਣੀ ਵਿਰਾਸਤ, ਇਤਿਹਾਸ ਅਤੇ ਸੰਸਕਾਰਾਂ ਨੂੰ ਜਿਉਂਦਾ ਰੱਖਣ ਲਈ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਆਪਣੇ ਸਮਾਗਮ ਮਨਾਉਣੇ ਚਾਹੀਦੇ ਹਨ। ਉਹਨਾਂ ਨੇ ਅਪੀਲ ਕੀਤੀ ਕਿ ਇਹ ਮੈਸੇਜ ਹਰ ਸਿੱਖ ਤੱਕ ਪਹੁੰਚੇ, ਤਾਂ ਜੋ ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਸਾਲ ਮਨਾਉਣ ਦੀ ਪਰੰਪਰਾ ਪੱਕੀ ਹੋਵੇ।

By Gurpreet Singh

Leave a Reply

Your email address will not be published. Required fields are marked *