ਚੰਡੀਗੜ੍ਹ (ਗੁਰਪ੍ਰੀਤ ਸਿੰਘ): ਕੇਂਦਰ ਸਰਕਾਰ ਅਤੇ ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਅਗਲੀ ਮੁਲਾਕਾਤ 22 ਫਰਵਰੀ ਨੂੰ ਸ਼ਾਮ 6 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।
ਇਸ ਮੀਟਿੰਗ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੁੱਖ ਮੰਗਾਂ, ਜਿਵੇਂ ਕਿ ਗਰੇਂਟੀਸ਼ੁਦਾ MSP (ਘੱਟੋ-ਘੱਟ ਸਮਰਥਨ ਮੁੱਲ), ਲੰਬੇ ਸਮੇਂ ਲਈ ਕਿਸਾਨਾਂ ਦੇ ਹੱਕਾਂ ਦੀ ਸੁਰੱਖਿਆ, ਅਤੇ ਹੋਰ ਮੁੱਦਿਆਂ ‘ਤੇ ਗੰਭੀਰ ਚਰਚਾ ਹੋਣ ਦੀ ਉਮੀਦ ਹੈ।

ਉਥੇ ਹੀ, ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਕਿਸਾਨ ਆਗੂ ਅਤੇ ਸਰਕਾਰ ਦੇ ਵਿਚਕਾਰ ਕੁਝ ਮੱਦੇ ਉੱਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਆਗੂ ਆਗਾਮੀ ਮੀਟਿੰਗ ‘ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦੇ ਚੁੱਕੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ 22 ਫਰਵਰੀ ਦੀ ਮੀਟਿੰਗ ਕਿਸਾਨਾਂ ਅਤੇ ਸਰਕਾਰ ਵਿਚਾਲੇ ਕੋਈ ਹੱਲ ਕੱਢ ਸਕੇਗੀ ਜਾਂ ਹਾਲਾਤ ਹੋਰ ਗੰਭੀਰ ਬਣਣਗੇ।