ਗੁਰਪ੍ਰੀਤ ਸਿੰਘ :- ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਸੀਨੇ ‘ਤੇ ਕਈ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਨਿਹੰਗ ਸਿੰਘ ਦੀ ਲਾਸ਼ ਬਾਬਾ ਬਕਾਲਾ ਸਿਵਲ ਹਸਪਤਾਲ ਦੇ ਪਿੱਛੇ ਇੱਕ ਸੁੰਨਸਾਨ ਇਲਾਕੇ ਵਿੱਚੋਂ ਬਰਾਮਦ ਹੋਈ ਹੈ।
ਮ੍ਰਿਤਕ ਦੀ ਪਛਾਣ ਪਿੰਡ ਮਿਗਲਾਨੀ ਵਾਸੀ ਸਰਬਜੀਤ ਸਿੰਘ ਦੇ ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਸਿੰਘ ਸ਼ੁੱਕਰਵਾਰ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੇਲੇ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।
