ਨੈਸ਼ਨਲ ਟਾਈਮਜ਼ ਬਿਊਰੋ :- ਬਿਹਾਰ ਚੋਣਾਂ ਵਿੱਚ ਐਨਡੀਏ ਦੀ ਭਾਰੀ ਜਿੱਤ ਤੋਂ ਬਾਅਦ ਰਾਜ ਵਿੱਚ ਨਵੀਂ ਸਰਕਾਰ ਦਾ ਗਠਨ ਹੋ ਗਿਆ। ਜਨਤਾ ਦਲ (ਯੂਨਾਈਟਿਡ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ।
ਦੱਸ ਦੇਈਏ ਕਿ ਨਿਤੀਸ਼ ਕੁਮਾਰ ਨੇ ਆਖਰੀ ਵਾਰ ਜਨਵਰੀ 2024 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਸਹੁੰ ਚੁੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ, ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੇ ਕਈ ਹੋਰ ਪ੍ਰਮੁੱਖ ਨੇਤਾ ਵਿਸ਼ੇਸ਼ ਤੌਰ ‘ਤੇ ਮੌਜੂਦ ਹਨ।
