ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

ਗੁਰਪ੍ਰੀਤ ਸਿੰਘ :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਣਯੋਗ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਦੌਰੇ ਨੂੰ ਮੁੱਖ ਰੱਖਦਿਆਂ ਮਿਤੀ 30-09-2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਸਿਵਲ ਰਿਮੋਟ ਪਾਇਲਟ ਏਅਰਕ੍ਰਾਫ਼ਟ ਸਿਸਟਮ (ਆਰ.ਪੀ.ਏ.ਐਸ.)/ਡਰੋਨ/ਹੈਲੀਕਾਪਟਰ ਜਾਂ ਹੋਰ ਕਿਸੇ ਵੀ ਕਿਸਮ ਦੇ ਏਅਰਕ੍ਰਾਫਟ ਨੂੰ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਪਾਬੰਦੀ ਮਾਣਯੋਗ ਗ੍ਰਹਿ ਮੰਤਰੀ, ਭਾਰਤ ਸਰਕਾਰ ਦੇ ਵੀ.ਵੀ.ਆਈ.ਪੀ. ਹੈਲੀਕਾਪਟਰ/ਏਅਰਕ੍ਰਾਫਟ ’ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 30-9-2026 ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਲਾਗੂ ਰਹੇਗਾ।

By Gurpreet Singh

Leave a Reply

Your email address will not be published. Required fields are marked *