ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀਆਂ ਸੜਕਾਂ ਉਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਅਧੀਨ ਸੇਵਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦਾ ਚੇਅਰਮੈਨ ਹਲਕਾ ਲੁਧਿਆਣਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੱਧੂ ਨੂੰ ਲਗਾਇਆ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਅਵਾਰਾ ਸੜਕਾਂ ਉਤੇ ਘੁੰਮ ਰਹੇ ਪਸ਼ੂ ਹਾਦਸੇ ਦਾ ਕਾਰਨ ਬਣਦੇ ਹਨ। ਇਨ੍ਹਾਂ ਨੂੰ ਗਊ ਮਾਤਾ ਦਾ ਦਰਜਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ 33 ਕਰੋੜ ਦੇਵੀ ਦੇਵਤੇ ਦਾ ਵਾਸ ਹੈ। ਇਨ੍ਹਾਂ ਪਸ਼ੂਆਂ ਨੂੰ ਠੰਢ-ਗਰਮੀ ਵਿੱਚ ਭੁੱਖਿਆ ਮਰਨ ਲਈ ਸੜਕਾਂ ਉਤੇ ਛੱਡ ਦਿੱਤਾ ਜਾਂਦਾ ਹੈ। ਮੀਡੀਆ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੋ ਲੋਕ ਦੁੱਧ ਪੀ ਕੇ ਗਊਆਂ ਤੇ ਢੱਠਿਆਂ ਨੂੰ ਛੱਡ ਦਿੰਦੇ ਹਨ, ਉਹ ਅਜਿਹਾ ਨਾ ਕਰਨ। ਉਨ੍ਹਾਂ ਨੇ ਗਊਸ਼ਾਲਾ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਨ੍ਹਾਂ ਅਵਾਰਾ ਪਸ਼ੂਆਂ ਦੀ ਸੰਭਾਲ ਕੀਤੀ ਜਾਵੇ।
ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੀਆਂ ਨਗਰ ਪਾਲਿਕਾ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਸੜਕਾਂ ਉਤੇ ਘੁੰਮ ਰਿਹਾ ਅਵਾਰਾ ਪਸ਼ੂਆਂ ਦੀ ਸੰਭਾਲ ਕੀਤੀ ਜਾਵੇ। ਜੇਕਰ ਇੱਕ ਮਹੀਨੇ ਦੇ ਅੰਦਰ-ਅੰਦਰ ਇਨ੍ਹਾਂ ਨੂੰ ਨਹੀਂ ਸੰਭਾਲਿਆ ਜਾਂਦਾ ਤਾਂ ਉਨ੍ਹਾਂ ਅਫਸਰਾਂ ਉਤੇ ਸਖਤ ਕਾਰਵਾਈ ਹੋਵੇਗੀ। ਵਿਧਾਇਕ ਨੇ ਕਿਹਾ ਕਿ ਅਵਾਰਾ ਪਸ਼ੂ ਕਾਰਨ ਚਮਕਦੇ ਸਿਤਾਰੇ ਰਾਜਵੀਰ ਜਵੰਦਾ ਦੀ ਕੀਮਤੀ ਜਾਨ ਚਲੀ ਗਈ ਜੋ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।
ਵਿਧਾਇਕ ਨੇ ਕਿਹਾ ਕਿ ਸੜਕਾਂ ਉਤੇ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਹੋ ਰਹੇ ਹਾਦਸਿਆਂ ਨੂੰ ਰੋਕਣ ਲਈ ਜਨਤਾ ਨੂੰ ਵੀ ਸਾਥ ਦੇਣਾ ਚਾਹੀਦਾ ਹੈ। ਵਿਧਾਇਕ ਕੁਲਵੰਤ ਸਿੱਧੂ ਆਪਣੇ ਹਲਕੇ ਵਿੱਚ ਸੜਕਾਂ ਤੇ ਪਾਰਕਾਂ ਵਿੱਚ ਘੁੰਮ ਰਹੇ ਨਗਰ ਨਿਗਮ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਬੁਲਾ ਕੇ ਗਊਸ਼ਾਲਾ ਭੇਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਮੁਹਿੰਮ ਪੂਰੇ ਪੰਜਾਬ ਦੇ ਵਿੱਚ ਚਲਾਈ ਜਾਵੇਗੀ ਜੇਕਰ ਕੋਈ ਵੀ ਅਧਿਕਾਰੀ ਕੁਤਾਹੀ ਕਰੇਗਾ ਤਾਂ ਉਸਤੇ ਸਖਤ ਕਾਰਵਾਈ ਹੋਵੇਗੀ।
