ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਰ ਵਿੱਚ ਝੋਨੇ ਦੀ ਬਿਜਾਈ ਦੀ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕਿਸਮ ਪੂਸਾ 44 ਨੂੰ ਪੂਰੀ ਤਰ੍ਹਾਂ ਬੈਨ ਕਰ ਦਿੱਤਾ ਗਿਆ ਹੈ। ਸਰਕਾਰ ਨੇ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਲਗਾਉਣ ਦੀ ਸਲਾਹ ਦੇ ਰਹੀ ਹੈ ਤਾਂ ਜੋ ਪਾਣੀ ਦੀ ਬਚਤ ਹੋ ਸਕੇ ਅਤੇ ਵਾਤਾਵਰਣ ਉੱਤੇ ਵੀ ਸਕਾਰਾਤਮਕ ਅਸਰ ਪਏ।
ਇਸੇ ਸੰਦਰਭ ‘ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਵੀਂ ਝੋਨੇ ਦੀ ਕਿਸਮ PR 132 ਦੀ ਸਿਫ਼ਾਰਸ਼ ਕੀਤੀ ਗਈ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ PR 132 ਇਕ ਦਰਮਿਆਨੀ ਸਮੇਂ ਵਿੱਚ ਪੱਕਣ ਵਾਲੀ ਕਿਸਮ ਹੈ, ਜੋ ਘੱਟ ਪਾਣੀ ਨਾਲ ਉਗਾਈ ਜਾਂਦੀ ਹੈ ਅਤੇ ਇਸ ਵਿੱਚ ਸਾਬਤ ਚੌਲ ਦੀ ਮਾਤਰਾ ਵੀ ਹੋਰ ਕਿਸਮਾਂ ਦੇ ਮੁਕਾਬਲੇ ਵੱਧ ਹੁੰਦੀ ਹੈ।