ਜਨਮਦਿਨ ਮੌਕੇ PM ਨਰਿੰਦਰ ਮੋਦੀ ਨੇ ਪੰਜਾਬ ਲਈ ਰਿਲੀਫ ਫ਼ੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਕੇਂਦਰ ਸਰਕਾਰ ਨੇ SDRF ਤਹਿਤ ਵਿੱਤੀ ਸਾਲ 2025-26 ਲਈ ਪੰਜਾਬ ਨੂੰ 240 ਕਰੋੜ ਰੁਪਏ ਦੀ ਐਡਵਾਂਸ ਕਿਸ਼ਤ ਜਾਰੀ ਕਰ ਦਿੱਤੀ ਹੈ। ਸੂਬੇ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਨੇ ਇਹ ਰਕਮ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਸੂਬੇ ਦੇ ਐਡਵਾਂਸ ਕਿਸ਼ਤ ਵਜੋਂ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ।

ਦੋਵੇਂ ਸੂਬਿਆਂ ‘ਚ ਚੱਲ ਰਹੇ ਰਾਹਤ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਇਹ ਰਕਮ ਜਾਰੀ ਕੀਤੀ ਗਈ ਹੈ। ਕੇਂਦਰ ਨੇ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਉਸ ਸਮੇਂ ਰਾਸ਼ੀ ਤਤਕਾਲ ਸਬੰਧਤ ਸੂਬਾ ਸਰਕਾਰਾਂ ਦੇ ਖਾਤਿਆਂ ਵਿਚ ਜਮ੍ਹਾ ਕਰਾਏ ਤਾਂਕਿ ਆਪਦਾ ਪ੍ਰਬੰਧਨ ਤੇ ਰਾਹਤ ਕੰਮਾਂ ਵਿਚ ਇਸ ਦਾ ਇਸਤੇਮਾਲ ਸਮੇਂ ‘ਤੇ ਹੋ ਸਕੇ। ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਇਹ ਧਨ ਰਾਸ਼ੀ ਜਾਰੀ ਕੀਤੀ ਗਈ ਹੈ। ਪੱਤਰ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਫੰਡ ਦਾ ਇਸਤੇਮਾਲ SDRF, NDRF ਦੇ ਸੰਚਾਲਨ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ ਜਿਨ੍ਹਾਂ ਨੂੰ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਤਿਆਰ ਕੀਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *