ਖਾਲਸਾ ਸਾਜਨਾ ਦਿਵਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦਾ ਵੱਡਾ ਇਕੱਠ, ਛਾਇਆ ਭਗਤੀਮਈ ਮਾਹੌਲ

ਅੰਮ੍ਰਿਤਸਰ- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਪਹੁੰਚ ਕੇ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸਵੇਰੇ ਤੜਕੇ ਤੋਂ ਹੀ ਸੰਗਤਾਂ ਦਾ ਵੱਡਾ ਇਕੱਠ ਸ੍ਰੀ ਦਰਬਾਰ ਸਾਹਿਬ ਵੱਲ ਵਧਦਾ ਦਿਖਾਈ ਦਿੱਤਾ, ਜਿੱਥੇ ਹਰ ਸ਼ਰਧਾਲੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ।

PunjabKesari

ਸ਼ਰਧਾਲੂਆਂ ਦਾ ਕਹਿਣਾ ਸੀ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਦਿਨ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕਰਕੇ ਸਿੱਖ ਕੌਮ ਨੂੰ ਨਵੀਂ ਪਹਿਚਾਣ ਦਿੱਤੀ ਸੀ। ਸੰਗਤਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿਰਫ ਖੁਸ਼ੀ ਦਾ ਨਹੀਂ, ਸਗੋਂ ਆਤਮਿਕ ਉਤਸ਼ਾਹ ਅਤੇ ਸਿੱਖ ਇਤਿਹਾਸ ਨਾਲ ਜੁੜਨ ਦਾ ਦਿਨ ਵੀ ਹੈ।

PunjabKesariਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਾਰੇ ਦਿਨ ਸ੍ਰੀ ਦਰਬਾਰ ਸਾਹਿਬ ਅੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕੀਰਤਨ ਅਤੇ ਗੁਰਬਾਣੀ ਦਾ ਰਸਭਰਿਆ ਪ੍ਰਵਾਹ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਾਮ ਦੇ ਸਮੇਂ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਜਾਵੇਗੀ, ਜਿਸ ਨਾਲ ਪੂਰਾ ਪਰਿਸਰ ਰੌਸ਼ਨੀ ਨਾਲ ਜਗਮਗ ਹੋ ਉੱਠੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਦੇ ਪ੍ਰੋਗਰਾਮ ਵੀ ਕਰਵਾਏ ਜਾਣਗੇ। 

PunjabKesari

By Gurpreet Singh

Leave a Reply

Your email address will not be published. Required fields are marked *