ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਣਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ‘ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ। 

By Gurpreet Singh

Leave a Reply

Your email address will not be published. Required fields are marked *