ਦੇਸ਼ ਭਰ ‘ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

ਰਾਜੀਵ ਸ਼ਰਮਾ :- ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਰਾਸ਼ਨ ਕਾਰਡ ਧਾਰਕ ਹੁਣ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਸਥਿਤ ਸਰਕਾਰੀ ਰਾਸ਼ਨ ਡਿਪੂ ਤੋਂ ਆਪਣੇ ਹਿੱਸੇ ਦਾ ਅਨਾਜ ਪ੍ਰਾਪਤ ਕਰ ਸਕਣਗੇ। ਇਸ ਯੋਜਨਾ ਦਾ ਮੁੱਖ ਉਦੇਸ਼ ਰਾਸ਼ਨ ਕਾਰਡ ਧਾਰਕਾਂ ਨੂੰ ਇੱਕ ਸੂਬੇ ਜਾਂ ਇੱਕ ਖਾਸ ਰਾਸ਼ਨ ਡਿਪੂ ਤੱਕ ਸੀਮਤ ਨਾ ਰੱਖਣਾ ਹੈ। ਇਸ ਨਾਲ ਲੋਕ ਆਪਣੀ ਸਹੂਲਤ ਅਨੁਸਾਰ ਦੇਸ਼ ਦੇ ਕਿਸੇ ਵੀ ਰਾਜ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਸਰਕਾਰੀ ਕੋਟੇ ਤਹਿਤ ਮਿਲਣ ਵਾਲਾ ਅਨਾਜ ਲੈ ਸਕਣਗੇ।

ਇਸ ਯੋਜਨਾ ਨਾਲ ਖ਼ਾਸ ਤੌਰ ’ਤੇ ਪ੍ਰਵਾਸੀ ਮਜ਼ਦੂਰਾਂ ਅਤੇ ਰੋਜ਼ਗਾਰ ਲਈ ਆਪਣੇ ਸੂਬੇ ਤੋਂ ਬਾਹਰ ਰਹਿਣ ਵਾਲੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੂੰ ਰਾਸ਼ਨ ਲੈਣ ਲਈ ਆਪਣੇ ਜੱਦੀ ਪਿੰਡ ਜਾਂ ਸ਼ਹਿਰ ਵਾਪਸ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਜਿੱਥੇ ਵੀ ਰਹਿ ਰਹੇ ਹੋਣ, ਉੱਥੋਂ ਹੀ ਆਪਣੇ ਹਿੱਸੇ ਦਾ ਰਾਸ਼ਨ ਪ੍ਰਾਪਤ ਕਰ ਸਕਣਗੇ।

By Rajeev Sharma

Leave a Reply

Your email address will not be published. Required fields are marked *